ਧੂਰੀ ਰੇਲਵੇ ਜੰਕਸ਼ਨ ’ਤੇ ਰੁਕੇਗੀ ਵੰਦੇ ਭਾਰਤ ਟਰੇਨ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਉਠਾਈ ਮੰਗ ਤੋਂ ਬਾਅਦ ਫਿਰੋਜ਼ਪੁਰ ਤੋਂ ਦਿੱਲੀ ਵਾਇਆ ਧੂਰੀ ਬੰਦੇ ਭਾਰਤ ਟਰੇਨ ਸ਼ੁਰੂ ਕੀਤੀ ਗਈ ਹੈ। ਪੰਜਾਬੀ ਟ੍ਰਿਬਿਊਨ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ...
Advertisement
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਉਠਾਈ ਮੰਗ ਤੋਂ ਬਾਅਦ ਫਿਰੋਜ਼ਪੁਰ ਤੋਂ ਦਿੱਲੀ ਵਾਇਆ ਧੂਰੀ ਬੰਦੇ ਭਾਰਤ ਟਰੇਨ ਸ਼ੁਰੂ ਕੀਤੀ ਗਈ ਹੈ। ਪੰਜਾਬੀ ਟ੍ਰਿਬਿਊਨ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਹੀਰਾ ਸੋਢੀ ਨੇ ਕਿਹਾ ਲੋਕਾਂ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਹ ਵੰਦੇ ਭਾਰਤ ਟਰੇਨ ਸਵੇਰੇ 7.55 ਫਿਰੋਜ਼ਪੁਰ ਤੋਂ ਚੱਲੇਗੀ, ਜੋ ਫਰੀਦਕੋਟ, ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਕੁਰੂਕਸ਼ੇਤਰ, ਪਾਣੀਪਤ ਹੁੰਦੇ ਹੋਏ ਦੁਪਹਿਰ 2.25 ਪੁਰਾਣੀ ਦਿੱਲੀ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮੀ 4.20 ਪੁਰਾਣੀ ਦਿੱਲੀ ਤੋਂ ਚੱਲ ਕੇ ਰਾਤ 10.25 ਫਿਰੋਜ਼ਪੁਰ ਪਹੁੰਚੇਗੀ। ਉਨ੍ਹਾਂ ਕਿਹਾ ਧੂਰੀ, ਪਟਿਆਲਾ ਦੇ ਲੋਕਾਂ ਨੂੰ ਇਸ ਟਰੇਨ ਦਾ ਪੂਰਾ ਲਾਭ ਮਿਲੇਗਾ।
Advertisement
×