ਬੈਂਕ ਕਰਮਚਾਰੀ ਜਥੇਬੰਦੀ ਵੱਲੋਂ 31 ਨੂੰ ਕੌਮੀ ਛੁੱਟੀ ਐਲਾਨਣ ਦੀ ਮੰਗ
ਸਟੇਟ ਬੈਂਕ ਆਫ ਇੰਡੀਆ ਸਟਾਫ ਐਸੋਸੀਏਸ਼ਨ ਦੇ ਸੂਬਾਈ ਆਗੂ ਕਾਮਰੇਡ ਵਿੱਕੀ ਅਬਦਾਲ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਭਾਵੇਂ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਸ਼ਹਿਰ ਦੇ ਜੰਮਪਲ ਕੌਮੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ...
Advertisement
ਸਟੇਟ ਬੈਂਕ ਆਫ ਇੰਡੀਆ ਸਟਾਫ ਐਸੋਸੀਏਸ਼ਨ ਦੇ ਸੂਬਾਈ ਆਗੂ ਕਾਮਰੇਡ ਵਿੱਕੀ ਅਬਦਾਲ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਭਾਵੇਂ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਸ਼ਹਿਰ ਦੇ ਜੰਮਪਲ ਕੌਮੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ 31 ਜੁਲਾਈ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਸਮੇ ਵਿਚ ਸੂਬਾ ਭਰ ‘ਚ ਹਰ ਸਾਲ ਛੁੱਟੀ ਹੁੰਦੀ ਰਹੀ ਹੈ ਪਰ ਕੁਝ ਸਮੇ ਤੋਂ ਪੰਜਾਬ ਸਰਕਾਰ ਵਲੋਂ ਇਹ ਛੁੱਟੀ ਬੰਦ ਕਰ ਦਿੱਤੀ ਗਈ ਹੈ ਜਦੋਂ ਕਿ ਹਰਿਆਣਾ ਸਰਕਾਰ ਵਲੋਂ ਇਸ ਦਿਨ ਸੂਬੇ ਭਰ ’ਚ ਇਹ ਛੁੱਟੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਿਨ ਇਹ ਛੁੱਟੀ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਸਿਰਫ ਜਿਲ੍ਹੇ ਤੱਕ ਹੀ ਸੀਮਤ ਹੋਕੇ ਰਹਿ ਗਈ ਹੈ। ਉਨਾਂ ਸਰਕਾਰ ਤੋੰ ਮੰਗ ਕੀਤੀ ਕਿ 31 ਜੁਲਾਈ ਨੂੰ ਇਹ ਛੁੱਟੀ ਜ਼ਿਲ੍ਹਾ ਜਾਂ ਸੂਬਾ ਪੱਧਰ ਦੀ ਬਜਾਏ ਕੌਮੀ ਪੱਧਰ ’ਤੇ ਕੀਤੀ ਜਾਵੇ। ਇਸ ਮੌਕੇ ਰਾਜੀਵ ਵਰਮਾ, ਹਰਜਿੰਦਰ ਸਿੰਘ, ਅਵਤਾਰ ਸਿੰਘ, ਹੇਮੰਤ ਸ਼ਰਮਾ ਅਤੇ ਦੀਪ ਬਾਠ ਮੌਜੂਦ ਸਨ।
Advertisement
Advertisement
×