DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਬਾਂਸਲ ਨੇ ਸੁਨਾਮ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਮੀਨਾ ਰਾਣੀ ਨੇ ਵੀ ਸੰਭਾਲੇ ਅਹੁਦੇ

  • fb
  • twitter
  • whatsapp
  • whatsapp
featured-img featured-img
ਨਵੀਂ ਟੀਮ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅਹੁਦੇ ਸੰਭਾਲਦੀ ਹੋਈ।
Advertisement

ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਮੀਨਾ ਰਾਣੀ ਨੇ ਨਗਰ ਕੌਂਸਲ ਦਫ਼ਤਰ ਸੁਨਾਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅਹੁਦੇ ਸੰਭਾਲ ਲਏ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ, ਜਿਵੇਂ ਬੱਸ ਅੱਡਾ ਅਤੇ ਵੱਡੇ ਪ੍ਰਾਜੈਕਟ ਦੋ-ਤਿੰਨ ਮਹੀਨਿਆਂ ਵਿੱਚ ਪੂਰੇ ਕਰ ਕੇ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਠੇਕੇਦਾਰਾਂ ਦੀ ਲਾਪਰਵਾਹੀ ਬਾਰੇ ਸ੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਟੈਂਡਰ ਪ੍ਰਕਿਰਿਆ ਔਨਲਾਈਨ ਹੋਣ ਕਾਰਨ ਠੇਕੇਦਾਰ ਭਾਵੇਂ ਬਾਹਰ ਦਾ ਹੋਵੇ ਜਾਂ ਸਥਾਨਕ, ਪਰ ਕੰਮ 100 ਫ਼ੀਸਦੀ ਨਿਯਮਾਂ ਅਨੁਸਾਰ ਅਤੇ ਮਿਆਰੀ ਹੋਣਾ ਚਾਹੀਦਾ ਹੈ। ਨਵੇਂ ਬਣੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਹੋਰਨਾਂ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੁਨਾਮ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਫ਼ਤਰਾਂ ਵਿੱਚ ਬੈਠਣ ਦੀ ਬਜਾਇ ਖ਼ੁਦ ਜਨਤਾ ਤੱਕ ਪਹੁੰਚ ਕਰਨਗੇ।

Advertisement
Advertisement
×