ਬਰਿੰਦਰ ਗੋਇਲ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਲਹਿਰਾਗਾਗਾ, 27 ਮਈ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਰਕਾਰੀ ਹਾਈ ਸਕੂਲ ਭਾਈ ਕੀ ਪਿਸ਼ੌਰ, ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਭੁਟਾਲ ਖੁਰਦ ਅਤੇ ਸਰਕਾਰੀ ਹਾਈ ਸਕੂਲ ਰਾਮਪੁਰਾ ਜਵਾਹਰਵਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਸਕੂਲਾਂ ਵਿਚ ਬੁਨਿਆਦੀ ਢਾਂਚਾ ਤਕ ਨਹੀਂ ਸੀ। ਮੌਜੂਦਾ ਪੰਜਾਬ ਸਰਕਾਰ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਭਰਤੀ ਕੀਤੇ। ਹੁਣ ਕੋਈ ਸਕੂਲ ਅਜਿਹਾ ਨਹੀਂ ਹੈ, ਜਿੱਥੇ ਅਧਿਆਪਕ ਜਾਂ ਸਕੂਲ ਦੀ ਚਾਰਦੀਵਾਰੀ ਨਹੀਂ ਹੈ। ਕੈਬਨਿਟ ਮੰਤਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ, ਪੀਏ ਰਾਕੇਸ਼ ਕੁਮਾਰ ਗੁਪਤਾ, ਸਰਬਜੀਤ ਸਿੰਘ ਭੁਟਾਲ ਖੁਰਦ, ਹਰਦੀਪ ਸਿੰਘ ਸਰਪੰਚ ਤੇ ਜਗਜੀਵਨ ਸਿੰਘ ਸਰਪੰਚ ਆਦਿ ਹਾਜ਼ਰ ਸਨ।