DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਿੰਦਰ ਗੋਇਲ ਵੱਲੋਂ ਘੱਗਰ ਦੇ ਕੰਢਿਆਂ ਦਾ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਕਈ ਪਿੰਡਾਂ ਵਿੱਚ ਘੱਗਰ ਦਰਿਆ ਦੇ ਕੰਢਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਮਜ਼ੋਰ ਕੰਢਿਆਂ ’ਤੇ ਰੇਤ ਦੀਆਂ ਬੋਰੀਆਂ ਲਗਵਾਈਆਂ। ਉਨ੍ਹਾਂ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ ਰਾਕੇਸ਼ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।...
  • fb
  • twitter
  • whatsapp
  • whatsapp
featured-img featured-img
ਘੱਗਰ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।
Advertisement

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਕਈ ਪਿੰਡਾਂ ਵਿੱਚ ਘੱਗਰ ਦਰਿਆ ਦੇ ਕੰਢਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਮਜ਼ੋਰ ਕੰਢਿਆਂ ’ਤੇ ਰੇਤ ਦੀਆਂ ਬੋਰੀਆਂ ਲਗਵਾਈਆਂ। ਉਨ੍ਹਾਂ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ ਰਾਕੇਸ਼ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਖਨੌਰੀ ਨਾਲ ਲੱਗਦੇ ਪਿੰਡ ਮੰਡਵੀ, ਚਾਂਦੂ, ਅਨੰਦਨਾ ਆਦਿ ਦਾ ਦੌਰਾ ਕੀਤਾ। ਪਿੰਡਾਂ ਵਾਲਿਆਂ ਨੇ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਉਨ੍ਹਾਂ ਦੇ ਪਿੰਡ ਨੂੰ ਘੱਗਰ ਵਿੱਚ ਪਾੜ ਪੈਣ ਕਰਕੇ ਹੜ੍ਹ ਦਾ ਡਰ ਹੈ ਤਾਂ ਉਹ ਤੁਰੰਤ ਲੋਕਾਂ ਦੀ ਮਦਦ ਲਈ ਖੁਦ ਪਹੁੰਚੇ ਹਨ।

ਇਸ ਦੌਰਾਨ ਉਨ੍ਹਾਂ ਘੱਗਰ ਦਰਿਆ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪਿੰਡ ਬਨਾਰਸੀ, ਬਾਓਪਰ, ਨਵਾਗਾਓਂ, ਜਸਵੰਤਪੁਰਾ ਉਰਫ ਹੋਤੀਪੁਰ, ਅੰਨਦਾਨਾ, ਸ਼ਾਹਪੁਰਥੇੜੀ, ਚਾਦੂੰ, ਮੰਡਵੀ, ਬੰਗਾਂ, ਖਨੌਰੀ ਕਲਾਂ, ਹਮੀਰਗੜ੍ਹ, ਸੁਰਜਨਭੈਣੀ, ਭੂੰਦੜਭੈਣੀ, ਸਲੇਮਗੜ੍ਹ, ਮਕਰੌੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰਾ ਗੁਜਰਾਂ, ਹਾਂਡਾ, ਕੁਦਨੀ, ਵਜੀਦਪੁਰ, ਕਬੀਰਪੁਰ, ਕੜੈਲ, ਬੁਸਹਿਰਾ ਤੇ ਮੂਨਕ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਬਜ਼ੁਰਗ ਅਤੇ ਬੱਚਿਆਂ ਅਤੇ ਪਸ਼ੂਆਂ ਨੂੰ ਦਰਿਆ ਨੇੜੇ ਨਾ ਲੈ ਕੇ ਜਾਣ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕਰਨ ਅਤੇ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਹਿਯੋਗ ਕਰਨ, ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਇਸ ਵੇਲੇ ਪਾਣੀ ਦਾ ਪੱਧਰ 749.7 ਫੁੱਟ ਹੈ, ਜਦੋਂਕਿ ਖਤਰੇ ਦੇ ਨਿਸ਼ਾਨ ਤੋਂ ਜ਼ਿਆਦਾ ਚੱਲ ਰਿਹਾ ਹੈ। ਦਰਿਆ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ, ਜਿੱਥੇ 2023 ਵਿੱਚ ਪਾੜ ਪਿਆ ਸੀ ਪਛਾਣ ਕਰਕੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿਛਲੇ ਦਿਨਾਂ ਤੋਂ ਠੀਕਰੀ ਪਹਿਰੇ ਸ਼ੁਰੂ ਕੀਤੇ ਹੋਏ ਹਨ। ਡਰੇਨੇਜ ਵਿਭਾਗ, ਮਾਲ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀ ਨੇ ਪਿੰਡ ਵਾਸੀਆਂ ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜੋ ਲਗਾਤਾਰ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ। ਰਾਤ ਸਮੇਂ ਦਰਿਆ ਦੇ ਕੰਢਿਆਂ ’ਤੇ ਪੁਲੀਸ ਗਸ਼ਤ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Advertisement

Advertisement
×