ਬਰਿੰਦਰ ਗੋਇਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਗਾਗਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ। ਕਿਸੇ ਵੀ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਨੂੰ ਕਿਸੇ ਤਰ੍ਹਾਂ...
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਗਾਗਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ। ਕਿਸੇ ਵੀ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਫਸਲ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨਾਲੋਂ ਨਾਲ ਕੀਤੀ ਜਾਣੀ ਚਾਹੀਦੀ ਹੈ। ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਵਾਈਸ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਮੰਤਰੀ ਦੇ ਓਐੱਸਡੀ ਰਾਕੇਸ਼ ਕੁਮਾਰ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ ਸੰਧੂ, ਪਨਗ੍ਰੇਨ ਦੇ ਇੰਸਪੈਕਟਰ ਗਗਨਦੀਪ ਬਾਂਸਲ, ਸੰਦੀਪ ਸਿੰਘ ਤੇ ਵੇਅਰਹਾਊਸ ਦੇ ਮੈਨੇਜਰ ਭਰਤ ਸਿੰਗਲਾ ਆਦਿ ਹਾਜ਼ਰ ਸਨ।