DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Barnala Farmer Protest: ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰਨ ਖਿਲਾਫ਼ ਰਾਜਪਾਲ ਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਐੱਸਕੇਐੱਮ ਦੇ ਸੱਦੇ 'ਤੇ ਚੰਡੀਗੜ੍ਹ ਗਵਰਨਰ ਪੰਜਾਬ ਦੀ ਰਿਹਾਇਸ਼ ਵੱਲ ਮਾਰਚ ਲਈ ਵਧ ਰਹੇ ਸੂਬਾ ਭਰ 'ਚੋਂ ਪੁੱਜੇ ਕਿਸਾਨ ਕਾਫ਼ਲਿਆਂ 'ਤੇ ਚੰਡੀਗੜ੍ਹ ਪੁਲੀਸ ਵੱਲੋਂ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੇ ਵਿਰੁੱਧ ਅੱਜ ਸਥਾਨਕ ਕਚਹਿਰੀ ਚੌਂਕ ਵਿਖੇ ਕਿਸਾਨ ਤੇ ਜਨਤਕ...

  • fb
  • twitter
  • whatsapp
  • whatsapp
Advertisement

ਐੱਸਕੇਐੱਮ ਦੇ ਸੱਦੇ 'ਤੇ ਚੰਡੀਗੜ੍ਹ ਗਵਰਨਰ ਪੰਜਾਬ ਦੀ ਰਿਹਾਇਸ਼ ਵੱਲ ਮਾਰਚ ਲਈ ਵਧ ਰਹੇ ਸੂਬਾ ਭਰ 'ਚੋਂ ਪੁੱਜੇ ਕਿਸਾਨ ਕਾਫ਼ਲਿਆਂ 'ਤੇ ਚੰਡੀਗੜ੍ਹ ਪੁਲੀਸ ਵੱਲੋਂ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੇ ਵਿਰੁੱਧ ਅੱਜ ਸਥਾਨਕ ਕਚਹਿਰੀ ਚੌਂਕ ਵਿਖੇ ਕਿਸਾਨ ਤੇ ਜਨਤਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਰਾਜਪਾਲ ਪੰਜਾਬ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।

ਆਗੂਆਂ 'ਚ ਸ਼ਾਮਲ ਮਨਜੀਤ ਰਾਜ, ਹਰਪਾਲ ਸਿੰਘ, ਨਿਰਪਜੀਤ ਸਿੰਘ, ਅਮਰਜੀਤ ਕੌਰ, ਚਰਨਜੀਤ ਕੌਰ, ਰਣਜੀਤ ਸਿੰਘ ਤੇ ਕਮਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਲੰਘੀ 15 ਮਈ ਨੂੰ ਕੇਂਦਰ ਸਰਕਾਰ ਨਾਲ ਸਬੰਧਤ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਕਾਫ਼ਲਾ ਮੁਹਾਲੀ-ਚੰਡੀਗੜ੍ਹ ਬੈਰੀਅਰ ਰਾਹੀਂ ਰਾਜ ਭਵਨ ਚੰਡੀਗੜ੍ਹ ਵੱਲ ਅਮਨ ਪੂਰਵਕ ਮਾਰਚ ਕਰਨ ਲਈ ਅੱਗੇ ਵਧਿਆ ਤਾਂ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਰੋਕ ਦਿੱਤਾ। ਇਹ ਨਾਕੇ ਤੋਂ ਜਿਉਂ ਹੀ ਕਾਫ਼ਲਿਆਂ ਨੇ ਅੱਗੇ ਵਧਣਾ ਚਾਹਿਆ ਤਾਂ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਵਰਾਏ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਖ਼ਿਲਾਫ਼ ਐੱਸਕੇਐੱਮ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਦੇ ਰਾਜਪਾਲ ਅਤੇ ਭਾਜਪਾ ਦੇ ਪੁਤਲੇ ਫੂਕਣ ਦੇ ਦਿੱਤੇ ਫੈਸਲੇ ਅਨੁਸਾਰ ਕਚਹਿਰੀ ਚੌਕ ਬਰਨਾਲਾ ਵਿਖੇ ਰਾਜਪਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

Advertisement

ਆਗੂਆਂ ਨੇ ਕਿਹਾ ਕਿ ਹਾਕਮਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੁਲੀਸ ਜਬਰ ਨਾਲ ਹੱਕੀ ਸੰਘਰਸ਼ਾਂ ਨੂੰ ਰੋਕਿਆ ਨਹੀਂ ਜਾ ਸਕਦਾ। ਇਸ ਅਰਥੀ ਫੂਕ ਪ੍ਰਦਰਸ਼ਨ ਨੂੰ ਭਰਾਤਰੀ ਜਥੇਬੰਦੀਆਂ ਵੱਲੋਂ ਪੂਰਨ ਹਮਾਇਤ ਦਿੱਤੀ ਗਈ।

Advertisement

ਭਰਾਤਰੀ ਜਥੇਬੰਦੀਆਂ ਵੱਲੋਂ ਆਗੂਆਂ ਪ੍ਰੇਮ ਪਾਲ ਕੌਰ, ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ, ਰਾਜੀਵ ਕੁਮਾਰ, ਡਾ. ਰਾਜਿੰਦਰ ਪਾਲ, ਕੁਲਵੀਰ ਸਿੰਘ ਔਲਖ, ਗੁਰਲਾਭ ਸਿੰਘ ਮੌੜ, ਗੁਰਪ੍ਰੀਤ ਸਿੰਘ ਰੂੜੇਕੇ ਤੇ ਇਕਬਾਲ ਕੌਰ ਉਦਾਸੀ ਆਦਿ ਹਾਜ਼ਰ ਸਨ।

Advertisement
×