DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫ਼ਿਰੌਤੀ ਨਾ ਦੇਣ ’ਤੇ ਕੁੱਟਮਾਰ

ਇੱਥੇ ਨਵੇਂ ਬੱਸ ਅੱਡੇ ਦੇ ਨੇੜੇ ਕਾਰ ਸਵਾਰ ਇੱਕ ਵਿਅਕਤੀ ਕੋਲੋਂ ਫ਼ਿਰੌਤੀ ਮੰਗਣ ਲਈ ਘੇਰ ਕੇ ਕੀਤੇ ਹਮਲੇ ਦੇ ਮਾਮਲੇ ਵਿੱਚ ਥਾਣਾ ਪਾਤੜਾਂ ਵਿੱਚ ਚਾਰ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜਸਕਰਨ ਸਿੰਘ ਵਾਸੀ ਪਿੰਡ ਖੇੜੀ ਨਗਾਈਆਂ...

  • fb
  • twitter
  • whatsapp
  • whatsapp
Advertisement

ਇੱਥੇ ਨਵੇਂ ਬੱਸ ਅੱਡੇ ਦੇ ਨੇੜੇ ਕਾਰ ਸਵਾਰ ਇੱਕ ਵਿਅਕਤੀ ਕੋਲੋਂ ਫ਼ਿਰੌਤੀ ਮੰਗਣ ਲਈ ਘੇਰ ਕੇ ਕੀਤੇ ਹਮਲੇ ਦੇ ਮਾਮਲੇ ਵਿੱਚ ਥਾਣਾ ਪਾਤੜਾਂ ਵਿੱਚ ਚਾਰ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਜਸਕਰਨ ਸਿੰਘ ਵਾਸੀ ਪਿੰਡ ਖੇੜੀ ਨਗਾਈਆਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਵਿਦੇਸ਼ ਤੋਂ ਆਇਆ ਹੈ। ਉਸ ਨੇ ਦੱਸਿਆ ਕਿ 24 ਫਰਵਰੀ ਨੂੰ ਸਵੇਰੇ ਪਾਤੜਾਂ ਦੇ ਨਵੇਂ ਬੱਸ ਅੱਡੇ ਨੇੜੇ ਉਸ ਦੀ ਕਾਰ ਅੱਗੇ ਕੁਝ ਵਿਅਕਤੀਆਂ ਨੇ ਆਪਣੀ ਕਾਰ ਲਗਾ ਦਿੱਤੀ। ਉਸ ਕਾਰ ਵਿੱਚੋਂ ਗੁਰਵਿੰਦਰ ਸਿੰਘ ਹੱਥ ਵਿੱਚ ਪਿਸਤੌਲ ਲੈ ਕੇ ਉੱਤਰਿਆ। ਉਸ ਨੇ ਸ਼ਿਕਾਇਤਕਰਤਾ ਦੇ ਸਿਰ ’ਤੇ ਪਿਸਤੌਲ ਦਾ ਹੱਥਾ ਮਾਰਿਆ ਜਿਸ ਕਾਰਨ ਉਸ ਦੇ ਸਿਰ ਵਿੱਚੋਂ ਖ਼ੂਨ ਨਿਕਲਣ ਲੱਗ ਪਿਆ। ਇਸ ਤੋਂ ਬਾਅਦ ਗੁਰਵਿੰਦਰ ਦੇ ਸਾਥੀ ਲਾਡੀ ਨੇ ਡੱਬ ਵਿੱਚੋਂ ਪਿਸਤੌਲ ਕੱਢ ਕੇ ਉਸ ਵੱਲ ਤਾਣ ਦਿੱਤਾ। ਇਸ ਦੌਰਾਨ ਮੁਲਜ਼ਮ ਅਮਨਦੀਪ ਸਿੰਘ ਨੇ ਗੱਡੀ ਵਿੱਚੋਂ ਗੰਨ ਕੱਢ ਕੇ ਹਮਲਾ ਕਰ ਦਿੱਤਾ। ਇੱਕ ਹੋਰ ਅਣਪਛਾਤੇ ਵਿਅਕਤੀ ਗੱਡੀ ਵਿੱਚੋਂ ਬੇਸਬਾਲ ਕੱਢ ਲਿਆ ਅਤੇ ਸ਼ਿਕਾਇਤਕਰਤਾ ਦੀ ਕਾਰ ਦੇ ਅਗਲੇ ਸ਼ੀਸ਼ੇ ’ਤੇ ਮਾਰਿਆ। ਇਸ ਦੌਰਾਨ ਰੌਲਾ ਪੈਣ ’ਤੇ ਲੋਕ ਇਕੱਠੇ ਹੋ ਗਏ ਤਾਂ ਹਮਲਾਵਰ ਜਸਕਰਨ ਦੇ ਹੱਥ ਵਿੱਚੋਂ ਸੋਨੇ ਦਾ ਕੜਾ, ਸੋਨੇ ਦੀ ਚੇਨ ਅਤੇ ਮਹਿੰਗੀਆਂ ਐਨਕਾਂ ਖੋਹ ਕੇ ਲੈ ਗਏ। ਜਸਕਰਨ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਸੀ। ਫ਼ਿਰੌਤੀ ਨਾ ਦੇਣ ’ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦੀ ਸੀ।

Advertisement

ਪੁਲੀਸ ਨੇ ਜਸਕਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗੁਰਵਿੰਦਰ ਸਿੰਘ, ਲਾਡੀ, ਅਮਨਦੀਪ ਸਿੰਘ ਵਾਸੀਘੱਗਾ ਅਤੇ ਇੱਕ ਹੋਰ ਅਣਪਛਾਤੇ ਖ਼ਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
×