ਸੁੰਦਰ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲੇ ਕਰਵਾਏ
ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ‘ਆਓ ਦਸਤਾਰਾਂ ਸਜਾਈਏ ਕਲਗੀਧਰ ਦੇ ਧੀਆਂ ਪੁੱਤਰ ਕਹਾਈਏ’ ਮੁਹਿੰਮ ਤਹਿਤ ਸੰਸਥਾ ਦੇ ਸੀਨੀਅਰ ਆਗੂ ਤੇ ਇੰਟਰਨੈਸ਼ਨਲ ਦਸਤਾਰ ਕੋਚ ਮੋਹਨ ਸਿੰਘ ਨੱਥੋਹੇੜੀ ਦੇ ਉਪਰਾਲੇ ਨਾਲ ਗੁਰਦੁਆਰਾ ਭਗਤ ਰਵਿਦਾਸ ਜੀ ਭਾਈ ਜੇਠੂ ਸਿੰਘ ਵਾਲਾ ਪਿੰਡ ਨੱਥੋਹੇੜੀ ਵਿਖੇ ਸੁੰਦਰ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲੇ ਕਰਵਾਏ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਸੈਂਕੜੇ ਬੱਚਿਆਂ ਨੇ ਹਿੱਸਾ ਲਿਆ। ਜੇਤੂ ਬੱਚਿਆਂ ਨੂੰ ਭਾਈ ਮੋਹਨ ਸਿੰਘ ਨੱਥੋਹੇੜੀ ਦੇ ਪਰਿਵਾਰ ਵੱਲੋਂ ਨਗਦ ਇਨਾਮ ਅਤੇ ਯਾਦਗਾਰੀ ਸਨਮਾਨ ਚਿੰਨ੍ਹ ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ, ਜਦ ਕਿ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ ਧਨੋਂ ਵੱਲੋਂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਭਾਈ ਗੁਰਵਿੰਦਰ ਸਿੰਘ ਲਵਲੀ, ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ, ਧਰਮਪ੍ਰੀਤ ਸਿੰਘ ਦੁਲਮਾ, ਭਾਈ ਮਨਜੀਤ ਸਿੰਘ ਖਾਲਸਾ, ਭਾਈ ਕਿਰਨਦੀਪ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
