ਪੱਤਰ ਪ੍ਰੇਰਕ
ਅਮਰਗੜ੍ਹ, 7 ਜੂਨ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੌਂਦਾ ਵਿੱਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਸੁੰਦਰ ਲਿਖਾਈ ਕੈਂਪ ਲਗਾਇਆ ਗਿਆ। ਕੈਂਪ ਵਿਚ ਵੱਖ-ਵੱਖ ਸਕੂਲਾਂ ਦੇ 85 ਵਿਦਿਆਰਥੀਆਂ ਨੇ ਭਾਗ ਲਿਆ। ਕੈਂਪ ਦੌਰਾਨ ਡੀਪੀਈ ਹਰਮੀਤ ਸਿੰਘ, ਤਰਸੇਮ ਸਿੰਘ ਤੇ ਸੁਖਵੀਰ ਸਿੰਘ ਨੇ ਵਿਦਿਆਰਥੀਆਂ ਨਾਲ ਸੁੰਦਰ ਲਿਖਾਈ ਦੇ ਨੁਕਤੇ ਸਾਂਝੇ ਕੀਤੇ। ਕੈਂਪ ਦੇ ਆਖਰੀ ਦਿਨ ਸੁੰਦਰ ਲਿਖਾਈ ਮੁਕਾਬਲੇ ਕਰਵਾਉਣ ਉਪੰਰਤ ਪਾਣੀ ਦੀ ਛਬੀਲ ਵੀ ਲਗਾਈ ਗਈ। ਸੁੰਦਰ ਲਿਖਾਈ ਮੁਕਾਬਲੇ ਸੀਨੀਅਰ ਵਰਗ ਵਿਚ ਨਾਜੀਆ ਨੇ ਪਹਿਲਾ, ਅਰਸ਼ਪ੍ਰੀਤ ਕੌਰ ਨੇ ਦੂਸਰਾ ਅਤੇ ਅਮ੍ਰਿਤਪਾਲ ਕੌਰ ਨੇ ਤੀਸਰਾ, ਮਿਡਲ ਸ਼੍ਰੇਣੀ ਮੁਕਾਬਲੇ ਵਿਚ ਇਕਰਾ ਨੇ ਪਹਿਲਾ, ਅਰਸ਼ਪ੍ਰੀਤ ਕੌਰ ਨੇ ਦੂਜਾ ਤੇ ਲਵਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਇਨਾਮਾਂ ਦੀ ਵੰਡ ਕਰਦਿਆਂ ਪ੍ਰਿੰਸੀਪਲ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੁੰਦੇ ਹਨ। ਇਸ ਮੌਕੇ ਸਰਪੰਚ ਮਨੋਹਰ ਲਾਲ, ਇੰਦਰਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।