ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਪੰਜਾਬ ’ਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਚੰਡੀਗੜ੍ਹ, 27 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ...
Advertisement

ਚੰਡੀਗੜ੍ਹ, 27 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ ਕੀਤੀ। ਧੂਰੀ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਅੱਜ ਅੰਮ੍ਰਿਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਇਹ ਸਹੂਲਤ ਹਾਸਲ ਕਰਨਗੇ। ਇਨ੍ਹਾਂ ਵਿੱਚੋਂ 13 ਹਜ਼ਾਰ ਸ਼ਰਧਾਲੂ ਰੇਲ ਗੱਡੀਆਂ ਰਾਹੀਂ ਜਾਣਗੇ ਅਤੇ ਹਰੇਕ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ਵਿੱਚੋਂ ਹਰੇਕ ਗੱਡੀ ਵਿੱਚ ਹਜ਼ਾਰ ਯਾਤਰੀ ਜਾਣਗੇ। ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ ਅਤੇ ਰੋਜ਼ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ਵਿੱਚੋਂ ਹਰੇਕ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ। ਕਿਸੇ ਐਮਰਜੰਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਾਲੰਟੀਅਰਾਂ ਤੇ ਅਧਿਕਾਰੀਆਂ ਦੀ ਟੀਮ ਵੀ ਸਫ਼ਰ ਕਰੇਗੀ। ਯਾਤਰੀਆਂ ਦੇ ਪਹੁੰਚਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਟੀਮ ਅਗਾਊਂ ਭੇਜੀ ਗਈ ਹੈ। 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣੇ ਨਾਲ ਨੌਜਵਾਨ ਨੂੰ ਦੇਖਭਾਲ ਲਈ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਸ਼ਰਧਾਲੂਆਂ ਦੀ ਯਾਤਰਾ ਲਈ ਉਨ੍ਹਾਂ ਨੂੰ ਏਸੀ ਕਮਰੇ ਤੇ ਖਾਣ-ਪੀਣ ਦੀਆਂ ਵਸਤਾਂ ਵੀ ਮੁਹੱਈਆਂ ਕੀਤੀਆਂ ਜਾਣਗੀਆਂ। ਇਨ੍ਹਾਂ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਹਜ਼ੂਰ ਸਾਹਿਬ ਤੇ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ਼ ਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ।

Advertisement

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਸਾਂ ਰਾਹੀਂ ਸ਼ਰਧਾਲੂ ਅੰਮ੍ਰਿਤਸਰ ਸਾਹਿਬ, ਆਨੰਦਪੁਰ ਸਾਹਿਬ ਤੇ ਦਮਦਮਾ ਸਾਹਿਬ, ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੱਤੀ।

Advertisement
Show comments