DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bhagwant Mann Posters: ਮੁੱਖ ਮੰਤਰੀ ਦੀ ‘ਲੋਕ ਮਿਲਣੀ’ ਤੋਂ ਪਹਿਲਾਂ ਮਹਿਲ ਕਲਾਂ ’ਚ ਲੱਗੇ ‘ਪੰਥ ਦੋਸ਼ੀ’ ਦੇ ਪੋਸਟਰ

ਤੜਕਸਾਰ ਮੁੱਖ ਹਾਈਵੇਅ, ਬਾਜ਼ਾਰਾਂ ਤੇ ਸਮਾਗਮ ਵਾਲੀ ਥਾਂ ਨੇੜੇ ਲਗਾਏ ਗਏ ਵਿਵਾਦਤ ਪੋਸਟਰ

  • fb
  • twitter
  • whatsapp
  • whatsapp
featured-img featured-img
ਮਹਿਲ ਕਲਾਂ ਦੀਆਂ ਕੰਧਾਂ ਉੱਪਰ ਲੱਗੇ ਪੋਸਟਰ। ਫੋਟੋ: ਲਖਵੀਰ ਚੀਮਾ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਮਹਿਲ ਕਲਾਂ ਵਿਖੇ ਹੋਣ ਵਾਲੀ 'ਲੋਕ ਮਿਲਣੀ' ਤੋਂ ਪਹਿਲਾਂ ਇਲਾਕੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੜਕ ਗਿਆ ਹੈ। ਮੁੱਖ ਮੰਤਰੀ ਦੀ ਆਮਦ ਤੋਂ ਤੜਕਸਾਰ ਹੀ ਮਹਿਲ ਕਲਾਂ ਦੀਆਂ ਕੰਧਾਂ, ਮੁੱਖ ਬਾਜ਼ਾਰ, ਬਰਨਾਲਾ-ਲੁਧਿਆਣਾ ਹਾਈਵੇਅ, ਛੀਨੀਵਾਲ ਰੋਡ ਅਤੇ (ਲੋਕ ਮਿਲਣੀ ਵਾਲੀ ਜਗ੍ਹਾ ਜੰਗ ਸਿੰਘ ਪਾਰਕ ਦੇ ਨੇੜੇ ਵੱਡੀ ਗਿਣਤੀ ਵਿੱਚ ਵਿਵਾਦਿਤ ਪੋਸਟਰ ਲਗਾਏ ਗਏ ਹਨ।

ਇਨ੍ਹਾਂ ਪੋਸਟਰਾਂ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਜਾਰੀ ਕੀਤੇ ਗਏ ਫ਼ੈਸਲੇ ਦਾ ਹਵਾਲਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਨੇ ਇੱਕ ਵਿਵਾਦਿਤ ਵੀਡੀਓ ਮਾਮਲੇ ਦੀ ਫੋਰੈਂਸਿਕ ਜਾਂਚ ਦੇ ਆਧਾਰ ’ਤੇ ਮੁੱਖ ਮੰਤਰੀ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਹੈ। ਇਹ ਪੋਸਟ ਕਿਸ ਵੱਲੋਂ ਲਗਾਏ ਗਏ ਇਸਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ।

Advertisement

ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਲੋਕ ਮਿਲਣੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਪਰ ਸਵੇਰ ਵੇਲੇ ਲੱਗੇ ਇਨ੍ਹਾਂ ਪੋਸਟਰਾਂ ਨੇ ਪੁਲੀਸ ਅਤੇ ਸਥਾਨਕ ਪ੍ਰਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ ਹਨ। ਕੁਝ ਥਾਵਾਂ ਤੋਂ ਇਹਨਾਂ ਪੋਸਟਾਂ ਨੂੰ ਹਟਾਇਆ ਵੀ ਗਿਆ।

Advertisement

Advertisement
×