ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪੌਦੇ ਲਾਉਣ ਦੀ ਮੁਹਿੰਮ ਤਹਿਤ ਨੇੜਲੇ ਪਿੰਡ ਰਾਮਪੁਰਾ ਵਿੱਚ ਗੁਰਦੁਆਰਾ ਸਾਹਿਬ ਕੰਪਲੈਕਸ ਦੇ ਮੈਦਾਨ ਵਿੱਚ ਨਿੰਮ, ਬੋਹੜ ਅਤੇ ਪਿੱਪਲ ਦੇ ਪੌਦਿਆਂ ਦੀਆਂ ਤ੍ਰਿਵੈਣੀਆਂ ਲਾਈਆਂ ਗਈਆਂ। ਇਸ ਮੌਕੇ ਸੇਵਾਮੁਕਤ ਬੀਪੀਈਓ ਗਿਆਨ ਸਿੰਘ ਨਦਾਮਪੁਰ, ਜਸਵੀਰ ਸਿੰਘ ਬੈਂਸ, ਯੂਨੀਅਨ ਦੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਅਤੇ ਜਸਪਾਲ ਸਿੰਘ ਘਰਾਚੋਂ ਨੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕੀਤੀ। ਪਿੰਡ ਵਾਸੀਆਂ ਨੇ ਯੂਨੀਅਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ