ਪੱਤਰ ਪ੍ਰੇਰਕ
ਭਵਾਨੀਗੜ੍ਹ, 24 ਅਗਸਤ
ਜੰਮੂ ਕੱਟੜਾ ਐਕਸਪ੍ਰੈੱਸਵੇਅ ਲਈ ਸਸਤੇ ਭਾਅ ’ਤੇ ਜ਼ਮੀਨ ਗ੍ਰਹਿਣ ਕਰਨ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਰੋਡ ਸੰਘਰਸ਼ ਕਮੇਟੀ ਸੰਤੋਖਪੁਰਾ ਵੱਲੋਂ ਨੇੜਲੇ ਪਿੰਡ ਖੇੜੀ ਚੰਦਵਾਂ ਵਿੱਚ ਲਾਏ ਗਏ ਪੱਕੇ ਧਰਨੇ ਵਿੱਚ ਅੱਜ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ਨੂੰ ਹੱਲ ਨਾ ਕੀਤਾ ਗਿਆ ਤਾਂ ਉਹ ਵੱਡਾ ਐਕਸ਼ਨ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਬਲਵਿੰਦਰ ਸਿੰਘ ਘਨੌੜ, ਕਰਮ ਚੰਦ ਪੰਨਵਾਂ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਪਿੰਡ ਸੰਤੋਖਪੁਰਾ ਦੇ ਕਿਸਾਨਾਂ ਦੀਆਂ ਜ਼ਮੀਨਾਂ ਬਹੁਤ ਹੀ ਨਿਗੂਣੇ ਭਾਅ ’ਤੇ ਜਬਰੀ ਗ੍ਰਹਿਣ ਕੀਤੀ ਜਾ ਰਹੀ ਹੈ।ਉਨ੍ਹਾਂ ਐਲਾਨ ਕੀਤਾ ਕਿ ਜ਼ਿਲ੍ਹਾ ਅਤੇ ਸੂਬਾ ਕਮੇਟੀ ਨਾਲ ਵਿਚਾਰ ਕਰਕੇ ਇਸ ਧੱਕੇਸ਼ਾਹੀ ਖਿਲਾਫ਼ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂ ਹਰਮਨਪ੍ਰੀਤ ਸਿੰਘ ਸੰਤੋਖਪੁਰਾ, ਕੁਲਦੀਪ ਸਿੰਘ ਜਲਾਣ, ਗੁਰਪ੍ਰੀਤ ਸਿੰਘ ਸੰਤੋਖਪੁਰਾ, ਐਡਵੋਕੇਟ ਹਰਿੰਦਰ ਸਿੰਘ ਸੰਤੋਖਪੁਰਾ, ਹਰਵਿੰਦਰ ਸਿੰਘ, ਹਰਮੀਤ ਸਿੰਘ ਖੇੜੀ ਚੰਦਵਾਂ ਅਤੇ ਮਨਪ੍ਰੀਤ ਸਿੰਘ ਜਲਾਣ ਮੌਜੂਦ ਸਨ।