ਭਾਕਿਯੂ ਉਗਰਾਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਨਕਦੀ ਤੇ ਜ਼ਰੂਰੀ ਵਸਤਾਂ ਇਕੱਠੀਆਂ ਕੀਤੀਆਂ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਕਾਲਾਝਾੜ ਵਿੱਚ ਇਕਾਈ ਪ੍ਰਧਾਨ ਗੁਰਬਚਨ ਸਿੰਘ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਸੂਬਾ ਕਮੇਟੀ ਦੇ ਸੱਦੇ ਤਹਿਤ ਰਾਸ਼ਨ, ਕੱਪੜੇ, ਬਿਸਤਰੇ, ਸੂਟ ਅਤੇ ਨਕਦ ਰਾਸ਼ੀ ਇਕੱਠੀ ਕੀਤੀ ਗਈ। ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਕਾਲਾਝਾੜ ਵਿੱਚ ਇਕਾਈ ਪ੍ਰਧਾਨ ਗੁਰਬਚਨ ਸਿੰਘ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਸੂਬਾ ਕਮੇਟੀ ਦੇ ਸੱਦੇ ਤਹਿਤ ਰਾਸ਼ਨ, ਕੱਪੜੇ, ਬਿਸਤਰੇ, ਸੂਟ ਅਤੇ ਨਕਦ ਰਾਸ਼ੀ ਇਕੱਠੀ ਕੀਤੀ ਗਈ।
ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਵਿੱਚ ਆਏ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਲਈ ਜਥੇਬੰਦੀ ਵੱਲੋਂ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਕਾਫਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ 20 ਸਤੰਬਰ ਤੋਂ 24 ਸਤੰਬਰ ਤੱਕ 180 ਟਰਾਲੀਆਂ ਕਣਕ, ਕੱਪੜੇ ਬਿਸਤਰੇ ਸਣੇ ਹੋਰ ਜ਼ਰੂਰੀ ਵਸਤਾਂ ਭਰ ਕੇ ਭੇਜੀਆਂ ਜਾਣੀਆਂ ਹਨ।
Advertisement
ਇਸ ਮੌਕੇ ਇਕਾਈ ਆਗੂ ਅਵਤਾਰ ਸਿੰਘ, ਜੱਗਰ ਸਿੰਘ, ਜੋਧਾ ਸਿੰਘ, ਸੱਤੂ ਸਿੰਘ, ਰਾਜ ਸਿੰਘ, ਰਾਣਾ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ, ਇੰਦਰ ਸਿੰਘ, ਔਰਤ ਇਕਾਈ ਦੇ ਪ੍ਰਧਾਨ ਜਸਵਿੰਦਰ ਕੌਰ, ਜਸਵੀਰ ਕੌਰ, ਸ਼ਿੰਦਰ ਕੌਰ ਸਣੇ ਪਿੰਡ ਵਿੱਚੋਂ ਵੱਡੀ ਗਿਣਤੀ ਕਿਸਾਨ ਮਜ਼ਦੂਰ ਮਾਵਾਂ ਭੈਣਾਂ ਅਤੇ ਨੌਜਵਾਨ ਹਾਜ਼ਰ ਸਨ।
Advertisement