ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 23 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲਖੈਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿੱਚ ਹੋਈ ਜਿਸ ਵਿੱਚ ਸੂਬਾ ਪ੍ਰਚਾਰਕ ਜਗਤਾਰ ਸਿੰਘ ਕਾਲਾਝਾੜ ਵੀ ਹਾਜ਼ਰ ਹੋਏ। ਬੁਲਾਰਿਆਂ ਨੇ ਕਿਸਾਨੀ ਸੰਘਰਸ਼ ਸਦਕਾ ਮੋਦੀ ਸਰਕਾਰ ਨੂੰ ਝੁਕਾਉਣ ’ਤੇ ਕਿਸਾਨ, ਮਜ਼ਦੂਰ ਅਤੇ ਹਮਾਇਤੀਆਂ ਦਾ ਧੰਨਵਾਦ ਕੀਤਾ ਅਤੇ 26 ਨਵੰਬਰ ਨੂੰ ਦਿੱਲੀ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜਦੂਰਾਂ ਅਤੇ ਮਾਵਾਂ ਭੈਣਾਂ ਨੂੰ ਲਿਜਾਣ ਬਾਰੇ ਸਾਧਨਾਂ ਸਬੰਧੀ ਪਿੰਡਾਂ ਦੀ ਜ਼ਿੰਮੇਵਾਰੀ ਲਗਾਈ। ਉਨ੍ਹਾਂ ਚੌਕਸ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਕਿਸਾਨ ਸੰਘਰਸ਼ ਦਾ ਸਿਆਸੀ ਲਾਹਾ ਲੈਣ ਨਹੀਂ ਦਿੱਤਾ ਜਾਵੇਗਾ।