
ਮੋਦੀ ਸਰਕਾਰ ਦੀ ਅਰਥੀ ਫੂਕਦੇ ਹੋਏ ਜਥੇਬੰਦੀ ਦੇ ਕਾਰਕੁਨ।
ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਦਸੰਬਰ
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਦੇਸ਼ ਦਾ ਹਰ ਕਿਸਾਨ-ਮਜ਼ਦੂਰ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਈ ਮਹੀਨਿਆਂ ਤੋਂ ਘਰ ਤੇ ਆਪਣੇ ਬੱਚਿਆਂ ਸਣੇ ਸੜਕਾਂ ’ਤੇ ਬੈਠਾ ਹੈ ਪਰ ਸਰਕਾਰ ਗੂੰਗੀ-ਬੋਲੀ ਹੋਈ ਬੈਠੀ ਹੈ।
ਕਿਸਾਨ ਆਗੂ ਹਰਜਿੰਦਰ ਸਿੰਘ ਨੰਗਲਾ ਨੇ ਦੱਸਿਆ ਅੱਜ ਪਿੰਡ ਖੋਖਰ ਵਿਚ ਸਰਕਾਰ ਦੀ ਅਰਥੀ ਸਾੜੀ ਗਈ ਨਾਲ ਹੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰ ਕੇ ਰੋਸ ਮਾਰਚ ਕੀਤਾ ਗਿਆ। ਹੁਣ ਮੋਦੀ ਸਰਕਾਰ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ ਹੁਣ ਕਾਲੇ ਕਾਨੂੰਨ ਰੱਦ ਕਰਾ ਕੇ ਹੀ ਸਾਹ ਲੈਣਗੇ।
ਉਨ੍ਹਾਂ ਕਿਹਾ ਕਿ ਖੇਤਾਂ ਦੀ ਮੋਟਰਾਂ ਦੀ ਬਿਜਲੀ ਸਬੰਧੀ ਆ ਰਹੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ 4 ਦਸੰਬਰ ਨੂੰ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰਾਂ ਵਿੱਚ ਪਾਣੀ ਦੀ ਘਾਟ ਨੂੰ ਦੇਖਦੇ ਹੋਏ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਵੀ ਧਰਨਾ ਲਗਾਉਣ ਵਾਰੇ ਸੋਚਿਆ ਜਾ ਰਿਹਾ ਹੈ। ਇਸ ਮੌਕੇ ਰਾਮਚੰਦ ਸਿੰਘ, ਹਰਸੇਵਕ ਸਿੰਘ, ਦਰਸ਼ਨ ਸਿੰਘ ਕੋਟੜਾ, ਜਸਵੀਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ