ਭਰਾਜ ਵੱਲੋਂ ਭਵਾਨੀਗੜ੍ਹ ’ਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ : The Tribune India

ਭਰਾਜ ਵੱਲੋਂ ਭਵਾਨੀਗੜ੍ਹ ’ਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਭਰਾਜ ਵੱਲੋਂ ਭਵਾਨੀਗੜ੍ਹ ’ਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਅਨਾਜ ਮੰਡੀ ਭਵਾਨੀਗੜ੍ਹ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ।

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 2 ਅਕਤੂਬਰ

ਅਨਾਜ ਮੰਡੀ ਭਵਾਨੀਗੜ੍ਹ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਿਸਾਨ ਪ੍ਰਗਟ ਸਿੰਘ ਤੇ ਚਮਕੌਰ ਬਲਿਆਲ ਦੇ ਝੋਨੇ ਦੀ ਢੇਰੀ ਦੀ ਬੋਲੀ ਕਰਵਾ ਕੇ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਨਾਲ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਿੱਤਲ, ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਤੂਰ ਸਨ।

ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਝੋਨੇ ਦੀ ਖਰੀਦ, ਪੈਸੇ ਦੀ ਅਦਾਇਗੀ, ਲਿਫਟਿੰਗ ਅਤੇ ਮੰਡੀਆਂ ਵਿੱਚ ਸਫਾਈ, ਪਾਣੀ ਤੇ ਹੋਰ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ ਕੰਟਰੋਲਰ ਨਰਿੰਦਰ ਸਿੰਘ, ਪਨਗ੍ਰੇਨ ਦੇ ਇੰਚਾਰਜ ਕੋਮਲ ਗੋਇਲ, ਪਨਸਪ ਦੇ ਇੰਚਾਰਜ ਬਲਜਿੰਦਰ ਸਿੰਘ, ਮਾਰਕੀਟ ਕਮੇਟੀ ਦੇ ਅਧਿਕਾਰੀ ਕੁਲਵੰਤ ਸਿੰਘ, ਜਗਦੇਵ ਸਿੰਘ ਬੁੱਟਰ, ਤਰਸੇਮ ਸਿੰਘ ਬਾਲਦ, ਸਤੀਸ਼ ਗਰਗ, ਅਸ਼ੋਕ ਮਿੱਤਲ, ਧਰਮਿੰਦਰ ਸਿੰਘ, ਹਰਬੰਸ ਲਾਲ, ਟਵਿੰਕਲ ਗੋਇਲ, ਵਿਜੈ ਸਿੰਗਲਾ ਅਤੇ ਈਸ਼ਵਰ ਬਾਂਸਲ ਹਾਜ਼ਰ ਸਨ।

ਸਬਸਿਡੀ ਵਾਲੇ 66 ਸੁਪਰ ਸੀਡਰ ਕਿਸਾਨਾਂ ਨੂੰ ਵੰਡੇ

ਇੱਥੇ ਅਨਾਜ ਮੰਡੀ ਵਿਖੇ ਕਿਸਾਨ ਐਗਰੋ ਦੇ ਅਧਿਕਾਰਤ ਡੀਲਰ ਲੈਂਡ ਫੋਰਸ ਅਮਰਗੜ੍ਹ ਵੱਲੋਂ ਕਰਵਾਏ ਗਏ ਜ਼ਿਲਾ ਪੱਧਰੀ ਕਿਸਾਨ ਸਮਾਗਮ ਦੌਰਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਬ ਸਿਡੀ ਵਾਲੀਆਂ 66 ਸੁਪਰ ਸੀਡਰ ਅਤੇ 17 ਜ਼ੀਰੋ ਡਰਿਲ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਉਕਤ ਮਸ਼ੀਨਾਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਕਣਕ ਬੀਜਣ ਦਾ ਕੰਮ ਕਰਦੀਆਂ ਹਨ। ਜਿਲਾ ਖੇਤੀਬਾੜੀ ਅਫਸਰ ਸੰਗਰੂਰ ਡਾ ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਸੁਪਰ ਸੀਡਰ ਉਤੇ 1 ਲੱਖ ਰੁਪਏ ਅਤੇ ਜ਼ੀਰੋ ਡਰਿਲ ਉਤੇ 25 ਹਜਾਰ ਰੁਪਏ ਪ੍ਰਤੀ ਮਸ਼ੀਨ ਸਬਸਿਡੀ ਦਿੱਤੀ ਗਈ ਹੈ। ਇਸ ਮੌਕੇ ਡਾ. ਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All