ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਰਾਜ ਦਾ ਸਰਪੰਚ ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਲ

ਕਾਂਗਰਸੀ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਰੋਸ ਵਜੋਂ ਫ਼ੈਸਲਾ ਕੀਤਾ
ਪਿੰਡ ਭਰਾਜ ਦੇ ਸਰਪੰਚ ਅਮਰੀਕ ਸਿੰਘ ਦਾ ਸਨਮਾਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿੰਗਲਾ।
Advertisement

ਬਲਾਕ ਸਮਿਤੀ ਭਵਾਨੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਹਰਜੀਤ ਕੌਰ ਭਰਾਜ ਦੇ ਸੱਤਾਧਾਰੀ ਧਿਰ ਵੱਲੋਂ ਕਾਗਜ਼ ਰੱਦ ਕਰਵਾਉਣ ਦੇ ਰੋਸ ਵਜੋਂ ਅੱਜ ਪਿੰਡ ਭਰਾਜ ਦਾ ਸਰਪੰਚ ਅਮਰੀਕ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ‘ਆਪ’ ਛੱਡ ਕੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ।

ਸ੍ਰੀਡ ਸਿੰਗਲਾ ਨੇ ਅਮਰੀਕ ਸਿੰਘ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਤਾਧਾਰੀ ਧਿਰ ਨੂੰ ਸਪੱਸ਼ਟ ਸੁਨੇਹਾ ਹੈ ਕਿ ਉਹ ਧੱਕੇਸ਼ਾਹੀ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੇਵਾ ਅਤੇ ਵਿਕਾਸ ਵਿੱਚ ਵਿਸ਼ਵਾਸ ਰੱਖਦੀ ਹੈ। ਲੋਕਤੰਤਰ ਵਿੱਚ ਇਨਸਾਫ਼ ਵਿਸ਼ਵਾਸ ਅਤੇ ਸੇਵਾ ਦੇ ਨਾਲ ਖੜ੍ਹਾ ਹੈ। ਸ੍ਰੀ ਸਿੰਗਲਾ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਦੀ ਇਹ ਧੱਕੇਸ਼ਾਹੀ ਕਾਂਗਰਸ ਦੇ ਉਮੀਦਵਾਰਾਂ ਨੂੰ ਕਮਜ਼ੋਰ ਨਹੀਂ ਕਰੇਗੀ, ਸਗੋਂ ਚੋਣਾਂ ਵਿਚ ਇਨਸਾਫ਼ ਦੀ ਜਿੱਤ ਹੋਵੇਗੀ ਅਤੇ ਹਲਕੇ ਵਿੱਚ ਸੇਵਾ ਅਤੇ ਵਿਕਾਸ ਦਾ ਝੰਡਾ ਬੁਲੰਦ ਕਰੇਗਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਸਾਹਬ ਸਿੰਘ ਭੜੋ, ਰਾਮ ਸਿੰਘ ਭਰਾਜ, ਜਸਵੀਰ ਸਿੰਘ ਅਤੇ ਜਗਤਾਰ ਨਮਾਦਾ ਆਦਿ ਹਾਜ਼ਰ ਸਨ।

Advertisement

Advertisement
Show comments