ਪੰਜਾਬ ’ਚ ਭਾਰਤੀ ਸਾਹਿਤ ਅਕੈਡਮੀ ਦਿੱਲੀ ਕਰਵਾਏਗੀ ਸਮਾਗਮ: ਬੂਟਾ ਸਿੰਘ ਚੌਹਾਨ : The Tribune India

ਪੰਜਾਬ ’ਚ ਭਾਰਤੀ ਸਾਹਿਤ ਅਕੈਡਮੀ ਦਿੱਲੀ ਕਰਵਾਏਗੀ ਸਮਾਗਮ: ਬੂਟਾ ਸਿੰਘ ਚੌਹਾਨ

ਪੰਜਾਬ ’ਚ ਭਾਰਤੀ ਸਾਹਿਤ ਅਕੈਡਮੀ ਦਿੱਲੀ ਕਰਵਾਏਗੀ ਸਮਾਗਮ: ਬੂਟਾ ਸਿੰਘ ਚੌਹਾਨ

ਗੁਰਦੀਪ ਸਿੰਘ ਲਾਲੀ

ਸੰਗਰੂਰ, 1 ਫਰਵਰੀ

ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਲੇਖਕ ਬੂਟਾ ਸਿੰਘ ਚੌਹਾਨ ਨੇ ਕਿਹਾ ਹੈ ਕਿ ਅਕੈਡਮੀ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਾਹਿਤਕ ਸਮਾਗਮ ਕਰਵਾਏ ਜਾਣਗੇ ਅਤੇ ਪੰਜਾਬੀ ਸਾਹਿਤ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਸਰਕਾਰ ਵਲੋਂ ਭਾਰਤੀ ਸਾਹਿਤ ਅਕੈਡਮੀ ਲਈ ਭੇਜੇ ਤਿੰਨ ਲੇਖਕਾਂ ਦੇ ਪੈਨਲ ਵਿਚੋਂ ਮੈਂਬਰ ਚੁਣੇ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੇ ਤਿੰਨ ਮੈਂਬਰਾਂ ਵਿਚੋਂ 11 ਮਾਰਚ ਨੂੰ ਅਕੈਡਮੀ ਦੇ ਚੇਅਰਮੈਨ ਦੀ ਚੋਣ ਹੋਵੇਗੀ ਅਤੇ ਚੁਣੇ ਮੈਂਬਰਾਂ ਵਿਚੋਂ ਕਨਵੀਨਰ ਵੀ ਚੁਣਿਆ ਜਾਵੇਗਾ। ਕਨਵੀਨਰ ਦੀ ਚੋਣ ਵਿੱਚ ਇਹ ਚੁਣੇ ਗਏ ਤਿੰਨ ਮੈਂਬਰ ਸੱਤ ਮੈਂਬਰ ਹੋਰ ਨਾਮਜ਼ਦ ਕਰਨਗੇ। ਇਹ 10 ਮੈਂਬਰੀ ਟੀਮ ਅਗਲੇ ਪੰਜ ਸਾਲਾਂ ਲਈ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਅਕੈਡਮੀ ਵੱਲੋਂ ਹਰ ਸਾਲ ਪੰਜਾਬੀ ਦੀ ਚੰਗੀ ਪੁਸਤਕ ਨੂੰ ਚੁਣ ਕੇ ਇਨਾਮ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਯੁਵਾ ਸਾਹਿਤ ਐਵਾਰਡ, ਇਕ ਬਾਲ ਸਾਹਿਤ ਐਵਾਰਡ ਅਤੇ ਹੋਰ ਭਾਸ਼ਾਵਾਂ ਵਿੱਚੋਂ ਪੰਜਾਬੀ ਵਿਚ ਅਨੁਵਾਦ ਕੀਤੀ ਗਈ ਪੁਸਤਕ ਨੂੰ ਐਵਾਰਡ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਟੀਮ ਨੇ ਪੰਜਾਬ ਵਿਚ ਨਾਮਾਤਰ ਸਮਾਗਮ ਕੀਤੇ ਅਤੇ ਭਾਰਤ ਦੇ ਸੈਰਸਪਾਟੇ ਵਾਲੇ ਪਹਾੜੀ ਇਲਾਕਿਆਂ ’ਚ ਜਾ ਕੇ ਸਮਾਗਮ ਕਰਨ ਨੂੰ ਪਹਿਲ ਦਿੱਤੀ, ਜਦ ਕਿ ਇਸ ਵਾਰ ਇਹ ਪੁਰਾਣੀ ਰੀਤ ਨੂੰ ਤੋੜਿਆ ਜਾਵੇਗਾ ਤੇ ਹੋਰ ਪੰਜਾਬੀਆਂ ਦੀ ਵਸੋਂ ਵਾਲੇ ਖ਼ੇਤਰਾਂ ਵਿੱਚ ਵੀ ਸਾਹਿਤਕ ਸਮਾਗਮ ਕੀਤੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All