ਭਾਰਤਮਾਲਾ ਪ੍ਰਾਜੈਕਟ: ਕਿਸਾਨਾਂ ਵੱਲੋਂ ਮਾਲੇਰਕੋਟਲਾ ਵਿੱਚ ਚੱਕਾ ਜਾਮ : The Tribune India

ਭਾਰਤਮਾਲਾ ਪ੍ਰਾਜੈਕਟ: ਕਿਸਾਨਾਂ ਵੱਲੋਂ ਮਾਲੇਰਕੋਟਲਾ ਵਿੱਚ ਚੱਕਾ ਜਾਮ

ਭਾਰਤਮਾਲਾ ਪ੍ਰਾਜੈਕਟ: ਕਿਸਾਨਾਂ ਵੱਲੋਂ ਮਾਲੇਰਕੋਟਲਾ ਵਿੱਚ ਚੱਕਾ ਜਾਮ

ਮਾਲੇਰਕੋਟਲਾ ਦੇ ਗਰੇਵਾਲ ਚੌਕ ਵਿੱਚ ਧਰਨਾ ਦੇ ਰਹੇ ਕਿਸਾਨ।

ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 6 ਅਗਸਤ

ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਅਧੀਨ ਬਣ ਰਹੇ ਜੰਮੂ-ਕੱਟੜਾ ਹਾਈਵੇਅ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨੇੜਲੇ ਪਿੰਡ ਰਾਣਵਾਂ ਦੇ ਕੁਝ ਕਿਸਾਨਾਂ ਦੀ ਜ਼ਮੀਨ ਦਾ ਨਿਗੂਣਾ ਮੁਆਵਜ਼ਾ ਦੇ ਕੇ ਐਕੁਆਇਰ ਕਰਨ ਖ਼ਿਲਾਫ਼ ਅਤੇ ਐਕੁਆਇਰ ਕੀਤੀ ਜ਼ਮੀਨ ਦੀ ਤਕਸੀਮ ਸਬੰਧੀ ਪੈਦਾ ਹੋਏ ਮਸਲੇ ਦੇ ਹੱਲ ਲਈ ਪ੍ਰਭਾਵਿਤ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਅਗਵਾਈ ਹੇਠ ਪੱਕਾ ਮੋਰਚਾ ਤਹਿਤ ਧਰਨਾ ਦੇਣ ਦੇ 10ਵੇਂ ਦਿਨ ਮਾਲੇਰਕੋਟਲਾ ਦੇ ਗਰੇਵਾਲ ਚੌਕ ‘ਚ ਦੁਪਹਿਰੇ ਤਿੰਨ ਘੰਟੇ ਲਈ ਧਰਨਾ ਦਿੱਤਾ ਗਿਆ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਧਰਨਾਕਾਰੀਆਂ ਵੱਲੋਂ ਧਰਨੇ ਦੌਰਾਨ ਐਂਬੂਲੈਂਸ ਤੇ ਹੋਰ ਜ਼ਰੂਰੀ ਸੇਵਾਵਾਂ ਵਾਲੇ ਵਾਹਨਾਂ ਨੂੰ ਨਹੀਂ ਰੋਕਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਿਹਾ ਕਿ ਕੇਂਦਰੀ ਤੇ ਰਾਜ ਸਰਕਾਰਾਂ ਵੱਲੋਂ ਹਰ ਖੇਤਰ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ।

ਖੇਤੀ ਖੇਤਰ ਨੂੰ ਵੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਨੀਤੀਆਂ ਘੜੀਆਂ ਜਾ ਰਹੀਆਂ ਹਨ। ਪਰ ਦੇਸ਼ ਦੇ ਕਿਸਾਨ ਜਾਗਰੂਕ ਹੋ ਰਹੇ ਹਨ, ਜੋ ਸਰਕਾਰਾਂ ਦੀਆਂ ਕਿਸਾਨ ਮਾਰੂ ਤੇ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਮਹੋਲੀ, ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਜਿੰਦਰ ਸਿੰਘ ਭੋਗੀਵਾਲ, ਸਤਿਨਾਮ ਸਿੰਘ, ਰਵਿੰਦਰ ਸਿੰਘ ਬਿੰਦਰ, ਚਰਨਜੀਤ ਸਿੰਘ ਹਥਨ, ਹਰਿੰਦਰ ਸਿੰਘ ਚੌਦਾਂ ਸਿੰਘ, ਡਾ. ਅਮਰਜੀਤ ਸਿੰਘ, ਮੁਹੰਮਦ ਹਨੀਫ ਸਮਾਜ ਸੇਵੀ, ਵਿਦਿਆਰਥੀ ਆਗੂ ਕਿਰਨਪਾਲ ਕੌਰ, ਮਜ਼ਦੂਰ ਆਗੂ ਮੇਜਰ ਸਿੰਘ ਹਥਨ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱ...

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਤਿੰਨ ਮਹੀਨੇ ਲਈ ਵਧਾਈ...

ਸ਼ਹਿਰ

View All