ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜੇਤੂ ਰੈਲੀ ’ਚ ਆੜ੍ਹਤੀਆਂ ਨੇ ਮੁਆਫ਼ੀ ਮੰਗੀ

ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜੇਤੂ ਰੈਲੀ ’ਚ ਆੜ੍ਹਤੀਆਂ ਨੇ ਮੁਆਫ਼ੀ ਮੰਗੀ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 27 ਮਈ

ਕਾਲਾਝਾੜ ਟੌਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਜੇਤੂ ਰੈਲੀ ਕੀਤੀ ਗਈ।

ਰੈਲੀ ਵਿੱਚ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਪਿੰਡ ਕਾਲਾਝਾੜ ਵਿਖੇ ਆੜ੍ਹਤੀਏ ਅਤੇ ਕਿਸਾਨ ਦੇ ਹਿਸਾਬ-ਕਿਤਾਬ ਨੂੰ ਲੈ ਕੇ ਗਰਮਾਇਆ ਮਾਮਲਾ ਆੜ੍ਹਤੀਏ ਰੌਸ਼ਨ ਲਾਲ ਅਤੇ ਕਾਕਾ ਰਾਮ ਵੱਲੋਂ ਅੱਜ ਰੈਲੀ ਵਿੱਚ ਪਹੁੰਚ ਕੇ ਜਥੇਬੰਦੀ ਅਤੇ ਕਿਸਾਨ ਪਰਿਵਾਰ ਤੋਂ ਮੁਆਫ਼ੀ ਮੰਗ ਕੇ ਸੁਲਝ ਗਿਆ ਹੈ। ਆੜ੍ਹਤੀਏ ਵੱਲੋਂ ਜੋ ਵੀ ਕਿਸਾਨ ਉਪਰ ਕੇਸ ਦਰਜ ਕੀਤੇ ਗਏ ਸਨ, ਉਹ ਵਾਪਸ ਲਏ ਜਾਣਗੇ ਅਤੇ ਜਿੰਨੇ ਵੀ ਕਿਸਾਨ ਦੇ ਚੈੱਕ ਆੜ੍ਹਤੀਏ ਕੋਲ ਹਨ ਉਹ ਵਾਪਸ ਕੀਤੇ ਗਏ। ਇਸ ਮੌਕੇ ਸੰਗਰੂਰ ਦੇ ਸਾਰੇ ਬਲਾਕਾਂ ਦੇ ਆਗੂਆਂ ਸਮੇਤ ਪੈਪਸੀਕੋ ਵਰਕਰਜ਼ ਯੂਨੀਅਨ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਸਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All