ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 25 ਸਤੰਬਰ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਅੰਗਰੇਜ ਸਿੰਘ ਮਾਝੀ, ਮੱਖਣ ਸਿੰਘ, ਰਾਮ ਸਿੰਘ, ਲਖਵਿੰਦਰ ਸਿੰਘ ਲੱਖਾ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ’ਤੇ ਭਵਾਨੀਗੜ੍ਹ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਜਾਮ ਲਗਾ ਕੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ ਧਰਨੇ ਦਿੱਤੇ ਗਏ ।