ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਮਾਰਚ
ਖੇਤੀ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਾਲਾਝਾੜ ਟੌਲ ਪਲਾਜ਼ਾ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਧਰਨੇ ਜਾਰੀ ਹਨ। ਨਵਜੋਤ ਕੌਰ ਚੰਨੋਂ ਨੇ ਕਿਹਾ ਕਿ ਧਰਨੇ ਦੌਰਾਨ ਮੋਦੀ ਸਰਕਾਰ ਦੀਆਂ ਤਾਨਾਸ਼ਾਹ ਨੀਤੀਆਂ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ 8 ਮਾਰਚ ਨੂੰ ਵੱਧ ਤੋਂ ਵੱਧ ਬੀਬੀਆਂ ਨੂੰ ਦਿੱਲੀ ਪੁਹੰਚਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ।