ਭਵਾਨੀਗੜ੍ਹ: ਪੰਜਾਬ ’ਚ ਸਰਕਾਰਾਂ ਦੀ ਸ਼ਹਿ ’ਤੇ ਵਗ ਰਿਹਾ ਹੈ ਨਸ਼ਿਆਂ ਦਾ ਦਰਿਆ: ਲੱਖਾ ਸਿਧਾਣਾ

ਭਵਾਨੀਗੜ੍ਹ: ਪੰਜਾਬ ’ਚ ਸਰਕਾਰਾਂ ਦੀ ਸ਼ਹਿ ’ਤੇ ਵਗ ਰਿਹਾ ਹੈ ਨਸ਼ਿਆਂ ਦਾ ਦਰਿਆ: ਲੱਖਾ ਸਿਧਾਣਾ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 16 ਸਤੰਬਰ

ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਮੌਜੂਦਾ ਕਾਂਗਰਸ ਅਤੇ ਪਹਿਲਾਂ ਵਾਲੀ ਅਕਾਲੀ-ਭਾਜਪਾ ਸਰਕਾਰ ਦੀ ਸ਼ਹਿ ’ਤੇ ਵਗਦਾ ਹੈ, ਜਿਸ ਵਿੱਚ ਵਹਿ ਕੇ ਹਜ਼ਾਰਾਂ ਨੌਜਵਾਨ ਖਤਮ ਹੋ ਗਏ ਹਨ। ਇਹ ਦੋਸ਼ ਅੱਜ ਇਥੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭਵਾਨੀਗੜ੍ਹ ਵੱਲੋਂ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਸਮਰਪਿਤ ਕਰਵਾਏ ਗਏ ਕਬੱਡੀ ਕੱਪ ਟੂਰਨਾਮੈਂਟ ਵਿੱਚ ਪਹੁੰਚੇ ਲੱਖਾ ਸਿਧਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਗਾਏ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਸਮੇਤ ਤਿੰਨ ਖੇਤੀ ਕਾਨੂੰਨਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਤੋਂ ਸਵਾਲ ਪੁੱਛਣੇ ਚਾਹੀਦੇ ਹਨ। ਜਦੋਂ ਤੱਕ ਕਿਸਾਨ ਅੰਦੋਲਨ ਚੱਲਦਾ ਹੈ, ਉਦੋਂ ਤੱਕ ਉਹ ਕਿਸੇ ਵੀ ਸਿਆਸੀ ਸਰਗਰਮੀ ਜਾਂ ਵੋਟਾਂ ਵਿੱਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਮੇਂ ਕਿਸਾਨ ਅੰਦੋਲਨ ਦੀ ਸਫਲਤਾ ਲਈ ਸਭ ਨੂੰ ਰਲਕੇ ਚੱਲਣਾ ਪਵੇਗਾ। ਬਾਅਦ ਵਿੱਚ ਉਨ੍ਹਾਂ ਕਬੱਡੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All