ਮੇਜਰ ਸਿੰਘ ਮੱਟਰਾਂ
ਭਵਾਨੀਗੜ, 18 ਮਈ
ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਇਥੇ ਬੀਡੀਪੀਓ ਦਫਤਰ ਵਿਖੇ ਬਲਾਕ ਦੇ ਸਰਪੰਚਾਂ ਨਾਲ ਮੀਟਿੰਗ ਕਰਦਿਆਂ ਅਪੀਲ ਕੀਤੀ ਗਈ ਕਿ ਸਰਪੰਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਇਸ ਲਈ ਸਾਰੇ ਸਰਪੰਚ ਪਾਰਟੀਬਾਜ਼ੀ ਤੋਂ ਉਪਰ ਉੱਠਕੇ ਪਿੰਡਾਂ ਦੇ ਵਿਕਾਸ ਵੱਲ ਧਿਆਨ ਦੇਣ। ਸਰਕਾਰ ਵੱਲੋਂ ਸਭ ਸਰਪੰਚਾਂ ਨੂੰ ਪੂਰਾ ਸਹਿਯੋਗ ਮਿਲੇਗਾ ਅਤੇ ਵਿਕਾਸ ਕਾਰਜਾਂ ਲਈ ਵੱਧ ਤੋਂ ਵੱਧ ਫੰਡ ਮਹੱਇਆ ਕਰਵਾਏ ਜਾਣਗੇ। ਉਨ੍ਹਾਂ ਸਰਪੰਚਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਇਸ ਮੌਕੇ ਬੀਡੀਪੀਓ ਮਨਜੀਤ ਸਿੰਘ,ਸਰਪੰਚ ਗੁਰਮੇਲ ਸਿੰਘ ਘਰਾਚੋਂ,ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਤੂਰ,ਗੁਰਪ੍ਰੀਤ ਨਦਾਮਪੁਰ,ਅੰਮ੍ਰਿਤਪਾਲ ਸਿੰਘ ਰਾਮਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਸਰਪੰਚ ਹਾਜ਼ਰ ਸਨ।