ਮੇਜਰ ਸਿੰਘ ਮੱਟਰਾਂ
ਭਵਾਨੀਗੜ, 8 ਅਪਰੈਲ
ਅੱਜ ਇਥੇ ਸਰਕਾਰੀ ਸਿਵਲ ਹਸਪਤਾਲ ਵਿੱਚ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਦੌਰੇ ਦੌਰਾਨ ਡਾਕਟਰਾਂ ਅਤੇ ਸਟਾਫ ਨਾਲ ਇਲਾਜ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ।ਵਿਧਾਇਕਾ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ’ਤੇ ਸਥਿਤ ਇਸ ਹਸਪਤਾਲ ਵਿੱਚ ਐਮਰਜੰਸੀ ਦੌਰਾਨ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਸੰਭਾਲ ਤੇ ਇਲਾਜ ਲਈ ਯੋਗ ਪ੍ਰਬੰਧ ਅਤਿ ਜ਼ਰੂਰੀ ਹਨ ਪਰ ਪਿਛਲੇ ਲੰਬੇ ਸਮੇ ਤੋਂ ਪ੍ਰਬੰਧਾਂ ਦੀ ਘਾਟ ਕਾਰਨ ਇਹ ਹਸਪਤਾਲ ਮਹਿਜ਼ ਰੈਫਰ ਸੈਂਟਰ ਬਣ ਗਿਆ। ਇਸ ਹਸਪਤਾਲ ਵਿੱਚ ਡਾਕਟਰਾਂ, ਸਟਾਫ ਸਮੇਤ ਹੋਰ ਜ਼ਰੂਰੀ ਸਹੂਲਤਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨੇ ਡਾ. ਮਹੇਸ਼ ਆਹੂਜਾ ਅਤੇ ਹੋਰ ਸਟਾਫ ਨਾਲ ਵੀ ਗੱਲਬਾਤ ਕੀਤੀ।