ਭਵਾਨੀਗੜ੍ਹ: ਕਿਸਾਨਾਂ ਨਿਊਜ਼ਕਲਿੱਕ ਖ਼ਿਲਾਫ਼ ਦਰਜ ਪਰਚੇ ਦੀਆਂ ਕਾਪੀਆਂ ਫੂਕੀਆਂ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 6 ਨਵੰਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਐੱਸਡੀਐੱਮ ਦਫ਼ਤਰ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਨਿਊਜ਼ਕਲਿੱਕ ਦੇ ਪੱਤਰਕਾਰਾਂ ’ਤੇ ਦਰਜ ਕੀਤੇ ਪਰਚਿਆਂ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 6 ਨਵੰਬਰ
Advertisement
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਐੱਸਡੀਐੱਮ ਦਫ਼ਤਰ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਨਿਊਜ਼ਕਲਿੱਕ ਦੇ ਪੱਤਰਕਾਰਾਂ ’ਤੇ ਦਰਜ ਕੀਤੇ ਪਰਚਿਆਂ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਬਲਾਕ ਪ੍ਰਧਾਨ ਚਮਕੌਰ ਸਿੰਘ ਗੋਰਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਅਤੇ ਬਲਾਕ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਕੇਂਦਰ ਦੀ ਇਸ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹਿਣਗੇ।
Advertisement