ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਜੁਲਾਈ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ 280ਵੇਂ ਦਿਨ ਵੀ ਧਰਨੇ ਜਾਰੀ ਰਹੇ।
ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਫੈਸਲੇ ਤੇ 8 ਜੁਲਾਈ ਨੂੰ ਵੱਧ ਰਹੀ ਮਹਿੰਗਾਈ ਜਿਵੇਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਰਸੋਈ ਗੈਸ ਦੀਆਂ ਕੀਮਤਾਂ ਨੂੰ ਵਾਪਸ ਕਰਵਾਉਣ ਲਈ ਦੋ ਘੰਟੇ ਲਈ ਸੜਕਾਂ ਦੇ ਇਕ ਪਾਸੇ ਵਾਹਨ ਖੜਾਕੇ ਅਤੇ ਖਾਲੀ ਗੈਸ ਸਿੰਲਡਰ ਲੈ ਕੇ ਖੜਨਾ ਹੈ। ਉਨ੍ਹਾਂ ਕਿਹਾ ਕਿ ਅਖੀਰਲੇ ਪੰਜ ਮਿੰਟ ਹਾਰਨ ਵਜਾ ਕੇ ਅਤੇ ਸਿੰਲਡਰ ਖੜਕਾ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਪਰ ਟਰੈਫਿਕ ਜਾਮ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬਲਾਕ ਆਗੂ ਸੁਖਦੇਵ ਸਿੰਘ ਘਰਾਚੋਂ, ਰਾਜ ਸਿੰਘ ਕਾਲਾਝਾੜ, ਨਿਰਭੈ ਸਿੰਘ ਮਸਾਣੀ ,ਗੁਰਬਚਨ ਸਿੰਘ ਕਾਲਾਝਾੜ, ਭਿੰਦਰ ਸਿੰਘ ਘਰਾਚੋਂ, ਸਰਬਜੀਤ ਕੌਰ, ਮਨਜੀਤ ਕੌਰ ਰਾਜਪੁਰਾ ਅਤੇ ਹੋਰ ਕਾਫੀ ਕਿਸਾਨ ਆਗੂ ਹਾਜ਼ਰ ਸਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ।