ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 1 ਜਨਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਨਵੇਂ ਸਾਲ ਮੌਕੇ ਵੀ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਅਤੇ ਗੁਰਤੇਜ ਸਿੰਘ ਭੱਟੀਵਾਲ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਤੋਂ ਬਾਅਦ ਟੌਲ ਪਲਾਜ਼ਾ ਦੇ ਵਧਾਏ ਰੇਟ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਧਰਨੇ ਜਾਰੀ ਹਨ। ਉਨ੍ਹਾਂ ਕਿਹਾ ਕਿ ਚੋਣ ਮੁਹਿੰਮ ਦੇ ਰੌਲੇ ਰੱਪੇ ਦੇ ਬਾਵਜੂਦ ਕਿਸਾਨੀ ਮਸਲਿਆਂ ’ਤੇ ਸੰਘਰਸ਼ ਜਾਰੀ ਰਹੇਗਾ।