ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਦਸੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨੇ ਵਿੱਚ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਕਰਨ ਲਈ ਮਜਬੂਰ ਕਰਨ ਵਿੱਚ ਵੱਖ ਵੱਖ ਅਦਾਰਿਆਂ ਨਾਲ ਸਬੰਧਤ ਪੱਤਰਕਾਰਾਂ ਵੱਲੋਂ ਕੀਤੀ ਕਵਰੇਜ ਦਾ ਅਹਿਮ ਰੋਲ ਹੈ। ਉਨ੍ਹਾਂ ਦੱਸਿਆ ਕਿ ਟੌਲ ਪਲਾਜ਼ਿਆਂ ਦੇ ਰੇਟਾਂ ਵਿਚ ਕੀਤੇ ਵਾਧੇ ਖ਼ਿਲਾਫ਼ ਧਰਨੇ ਲਗਾਤਾਰ ਜਾਰੀ ਰੱਖੇ ਜਾਣਗੇ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ -ਨਾਭਾ ਮੁੱਖ ਮਾਰਗ ਤੇ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ।