ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ , 9 ਜੂਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ 252ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੁਖਦੇਵ ਸਿੰਘ ਘਰਾਚੋਂ ਅਤੇ ਨਵਜੋਤ ਕੌਰ ਚੰਨੋਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਕਿਸਾਨਾਂ ਦੇ ਏਕੇ ਤੇ ਦ੍ਰਿੜਤਾ ਦੀ ਜਿੱਤ ਯਕੀਨੀ ਹੋਵੇਗੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ।