Bhawanigarh: ਭਾਰੀ ਮੀਂਹ ਕਾਰਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪਾਣੀ ਖੜਿਆ
ਅਨਾਜ ਮੰਡੀ ਮੀਂਹ ਦੇ ਪਾਣੀ ਨਾਲ ਨੱਕੋ-ਨੱਕ ਭਰੀ
Advertisement
ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਵਿੱਚ ਪਾਣੀ ਖੜ੍ਹ ਗਿਆ ਹੈ ਅਤੇ ਅਨਾਜ ਮੰਡੀ ਪਾਣੀ ਨਾਲ ਨੱਕੋ-ਨੱਕ ਭਰ ਗਈ ਹੈ।
ਮੀਂਹ ਕਾਰਨ ਦਸਮੇਸ਼ ਨਗਰ, ਮੁੱਖ ਬਾਜ਼ਾਰ, ਰਵਿਦਾਸ ਕਲੋਨੀ ਸਮੇਤ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਵਿੱਚ ਗੋਡੇ-ਗੋਡੇ ਪਾਣੀ ਖੜ੍ਹ ਗਿਆ ਹੈ। ਇਸੇ ਤਰ੍ਹਾਂ ਅਨਾਜ ਮੰਡੀ ਭਵਾਨੀਗੜ੍ਹ ਦੀਆਂ ਸਾਰੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਇੱਥੇ ਦੱਸਣਯੋਗ ਹੈ ਕਿ ਸ਼ਹਿਰ ਦੇ ਮੁੱਖ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਮੀਂਹ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ।
Advertisement
ਇਸ ਮਸਲੇ ਨੂੰ ਹੱਲ ਕਰਵਾਉਣ ਲਈ ਪਿਛਲੇ ਹਫ਼ਤੇ ਸ਼ਹਿਰ ਵਾਸੀਆਂ ਦਾ ਵਫ਼ਦ ਨਗਰ ਕੌਂਸਲ ਭਵਾਨੀਗੜ੍ਹ ਦੇ ਕਾਰਜਸਾਧਕ ਅਫ਼ਸਰ ਨੂੰ ਵੀ ਮਿਲਿਆ ਸੀ, ਪਰ ਮਸਲਾ ਹੱਲ ਹੋਣ ਤੋਂ ਪਹਿਲਾਂ ਹੀ ਮੀਂਹ ਪੈਣ ਕਾਰਨ ਲੋਕਾਂ ਦੀਆਂ ਪਰੇਸ਼ਾਨੀਆਂ ਹੋਰ ਵਧ ਗਈਆਂ ਹਨ।
Advertisement
ਇਸੇ ਦੌਰਾਨ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
Advertisement
×

