ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 15 ਫਰਵਰੀ
ਪੰਜਾਬ ਵਿੱਚ ਪੰਜਵੀਂ ਜਮਾਤ ਤੱਕ ਦੇ ਸਕੂਲ ਖੋਲ੍ਹਣ ਲਈ ਅੱਜ ਟੌਲ ਪਲਾਜ਼ਾ ਕਾਲਾਝਾੜ ਵਿਖੇ ਪ੍ਰਾਈਵੇਟ ਸਕੂਲਾਂ ਦੇ ਸਟਾਫ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਅਨਿਲ ਕੁਮਾਰ ਮਿੱਤਲ ਅਤੇ ਕੇਵਲ ਸਿੰਘ ਸਿੱਧੂ ਨੇ ਦੱਸਿਆ ਕਿ ਇਕ ਪਾਸੇ ਸਿਆਸੀ ਪਾਰਟੀਆਂ ਵੱਡੀਆਂ ਚੋਣ ਰੈਲੀਆਂ ਕਰ ਰਹੀਆਂ ਹਨ, ਦੂਜੇ ਪਾਸੇ ਪੰਜਵੀਂ ਤੱਕ ਦੇ ਸਕੂਲ ਬੰਦ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਹਰਿਆਣਾ, ਯੂਪੀ ਅਤੇ ਦਿੱਲੀ ਵਿੱਚ ਸਕੂਲ ਪੂਰਨ ਤੌਰ ’ਤੇ ਖੋਲ੍ਹੇ ਜਾਣ ਦਾ ਐਲਾਨ ਹੋ ਗਿਆ ਹੈ ਪਰ ਪੰਜਾਬ ਵਿੱਚ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਿਆ ਰਿਹਾ ਹੈ।