ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਅਗਸਤ
ਇਥੋਂ ਨੇੜਲੇ ਪਿੰਡ ਸੰਤੋਖਪੁਰਾ,ਹਰਕਿਸ਼ਨਪੁਰਾ ਅਤੇ ਖੇੜੀ ਚੰਦਵਾਂ ’ਚੋਂ ਬਣਾਈ ਜਾ ਰਹੀ ਦਿੱਲੀ ਕੱਟੜਾ ਨੈਸ਼ਨਲ ਹਾਈਵੇਅ ਲਈ ਕਿਸਾਨਾਂ ਤੋਂ ਸਸਤੇ ਭਾਅ ’ਤੇ ਜ਼ਮੀਨ ਗ੍ਰਹਿਣ ਕਰਨ ਦੀ ਕਾਰਵਾਈ ਖ਼ਿਲਾਫ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਪੀੜਤ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਖਿਲਾਫ ਪਿੰਡ ਖੇੜੀ ਚੰਦਵਾਂ ਦੀ ਹੱਦ ’ਤੇ 20ਵੇਂ ਦਿਨ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਅਤੇ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਦਿੱਲੀ ਕੱਟੜਾ ਸੜਕ ਅਥਾਰਟੀ ਤੇ ਪ੍ਰਸ਼ਾਸਨ ਸੰਤੋਖਪੁਰਾ,ਹਰਕਿਸ਼ਨਪੁਰਾ ਅਤੇ ਖੇੜੀ ਚੰਦਵਾਂ ਪਿੰਡਾਂ ਦੀ ਜ਼ਮੀਨ ਪੁਰਾਣੇ ਰੇਟ ’ਤੇ ਹੀ ਗ੍ਰਹਿਣ ਕਰ ਰਹੇ ਹਨ। ਯੂਨੀਅਨ ਵੱਲੋਂ 6 ਅਗਸਤ ਨੂੰ ਬਲਾਕ ਪੱਧਰ ਦਾ ਵੱਡਾ ਇਕੱਠ ਕਰਕੇ ਪ੍ਰਸ਼ਾਸਨ ਅਤੇ ਸੜਕ ਅਥਾਰਟੀ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।