ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 18 ਅਗਸਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ 322ਵੇਂ ਦਿਨ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੁਖਦੇਵ ਸਿੰਘ ਘਰਾਚੋਂ, ਸਤਵਿੰਦਰ ਸਿੰਘ, ਮਹਿੰਦਰ ਸਿੰਘ ਲੱਖੇਵਾਲ ਅਤੇ ਮਨਜੀਤ ਕੌਰ ਰਾਜਪੁਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਿੱਥੇ ਕਿਸਾਨ ਸੰਘਰਸ਼ ਪ੍ਰਤੀ ਅੜੀਅਲ ਰਵੱਈਆ ਧਾਰਨ ਕਰਕੇ ਬੈਠੀ ਹੈ, ਉੱਥੇ ਹੀ ਭਾਜਪਾ ਆਗੂ ਪਿੰਡਾਂ ਵਿੱਚ ਕਿਸਾਨ ਤੇ ਮਜ਼ਦੂਰ ਏਕਤਾ ਵਿੱਚ ਪਾੜਾ ਪਾਉਣ ਦੀ ਚਾਲ ਚੱਲ ਰਹੇ ਹਨ।ਇਸ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਲਗਾਏ ਧਰਨੇ ਵਿੱਚ ਸੁਖਦੇਵ ਸਿੰਘ ਬਾਲਦ ਕਲਾਂ, ਭਰਪੂਰ ਸਿੰਘ ਮਾਝੀ, ਅੰਗਰੇਜ ਸਿੰਘ ਮਾਝੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਦ੍ਰਿੜ ਅਤੇ ਲੰਬੇ ਸੰਘਰਸ਼ ਲਈ ਪਿੰਡਾਂ ਵਿੱਚ ਮੀਟਿੰਗਾਂ ਜਾਰੀ ਹਨ।