ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਜੁਲਾਈ
ਪੰਜਾਬ ਰਾਜ ਅਧਿਆਪਕ ਗਠਜੋੜ ਦੇ ਸੱਦੇ ‘ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਅੱਜ ਬਲਾਕ ਭਵਾਨੀਗੜ੍ਹ ਦੇ ਸਮੂਹ ਅਧਿਆਪਕਾਂ ਵੱਲੋਂ ਐੱਸਡੀਐੱਮ ਦਫ਼ਤਰ ਦੇ ਮੁੱਖ ਗੇਟ ‘ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਐੱਸਡੀਐੱਮ ਭਵਾਨੀਗੜ੍ਹ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਅਧਿਆਪਕ ਆਗੂ ਰਾਜਵੀਰ ਸਿੰਘ, ਕੰਵਲਜੀਤ ਸਿੰਘ, ਰਾਜੇਸ਼ ਦਾਨੀ, ਇੰਦਰਪਾਲ ਸਿੰਘ, ਮਨਜੀਤ ਸਿੰਘ, ਜਸਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਵਿੱਤ ਵਿਭਾਗ ਰਾਹੀਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੁਰਜ਼ੋਰ ਮੰਗ ਕੀਤੀ ਕਿ ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 24 ਕੈਟੇਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕੀਤੀਆਂ ਜਾਣ। ਸਾਰੇ ਅਧਿਆਪਕਾਂ ਵੱਲੋਂ ਮੁਲਾਜ਼ਮਾਂ ਦੇ ਸਾਂਝੇ ਵਿਸ਼ਾਲ ਪ੍ਰਦਰਸ਼ਨਾਂ ਲਈ 29 ਜੁਲਾਈ ਨੂੰ ‘ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਹੋਣ ਜਾ ਰਹੀ ਮਹਾ-ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਅਹਿਦ ਵੀ ਲਿਆ ਗਿਆ। ਇਸ ਮੌਕੇ ਕਰਮਜੀਤ ਸਿੰਘ, ਹਰਜਿੰਦਰ ਸਿੰਘ, ਏਕਮ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ, ਮਨਦੀਪ ਕੌਰ, ਕਮਲਪ੍ਰੀਤ ਕੌਰ, ਰੁਪਿੰਦਰ ਕੌਰ, ਮਨਵੀਰ ਕੌਰ, ਕਮਲੇਸ਼ ਰਾਣੀ, ਸਤਿੰਦਰ ਕੌਰ, ਮਧੂ ਬਾਲਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ।