ਭਵਾਨੀਗੜ੍ਹ: ਟੌਲ ਪਲਾਜ਼ਾ ਕਰਮਚਾਰੀਆਂ ਨੇ ਨੈਸ਼ਨਲ ਹਾਈਵੇਅ ’ਤੇ ਪ੍ਰਦਰਸ਼ਨ ਕੀਤਾ

ਭਵਾਨੀਗੜ੍ਹ: ਟੌਲ ਪਲਾਜ਼ਾ ਕਰਮਚਾਰੀਆਂ ਨੇ ਨੈਸ਼ਨਲ ਹਾਈਵੇਅ ’ਤੇ ਪ੍ਰਦਰਸ਼ਨ ਕੀਤਾ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 27 ਜਨਵਰੀ

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਧੀਨ ਕਾਲਾਝਾੜ ਟੌਲ ਪਲਾਜ਼ਾ ਦੇ ਕਰਮਚਾਰੀਆਂ ਨੇ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨੌਂ ਮਹੀਨਿਆਂ ਤੋਂ ਉਜਰਤਾਂ ਦੀ ਅਦਾਇਗੀ ਨਹੀਂ ਕੀਤੀ ਗਈ। ਅਦਾਇਗੀ ਲਈ ਪਿਛਲੇ ਲਗਾਤਾਰ ਨੌਂ ਮਹੀਨਿਆਂ ਤੋਂ ਪ੍ਰਧਾਨ ਮੰਤਰੀ, ਕੇਂਦਰੀ ਰੋਡ ਅਤੇ ਟਰਾਂਸਪੋਰਟ ਮੰਤਰੀ, ਮੁੱਖ ਮੰਤਰੀ ਪੰਜਾਬ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਸਮੇਤ ਵੱਖ-ਵੱਖ ਸਬੰਧਤ ਅਥਾਰਟੀਆਂ ਨੂੰ ਜਾਣੂ ਕਰਵਾਇਆ। ਬੇਸ਼ੱਕ ਕਿਸਾਨੀ ਸੰਘਰਸ਼ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਸਾਰੇ ਟੌਲ ਪਲਾਜ਼ਾ ਚੱਲ ਪਏ ਹਨ ਪਰ ਕਰਮਚਾਰੀਆਂ ਦੀਆਂ ਉਜਰਤਾਂ ਦੀ ਅਦਾਇਗੀ ਨਾ ਹੋਣ ਦੇ ਕਾਰਨ ਕਰਕੇ ਕਾਲਝਾੜ ਟੌਲ ਪਲਾਜ਼ਾ ਅਜੇ ਵੀ ਮੁਫ਼ਤ ਚੱਲ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਵਿਭਾਗ ਖ਼ਿਲਾਫ਼ ਵੱਡੇ ਪੱਧਰ ਤੇ ਰੂਪ-ਰੇਖਾ ਉਲੀਕਣ ਤੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਾਲਾਝਾੜ ਟੌਲ ਪਲਾਜ਼ਾ ਕਰਮਚਾਰੀਆਂ ਨੂੰ ਉਜਰਤਾਂ ਦੀ ਅਦਾਇਗੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹੋਰ ਟੌਲ ਪਲਾਜ਼ਿਆਂ ਨੂੰ ਵੀ ਮੁਫਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵਲੋਂ ਟੌਲ ਪਲਾਜ਼ਾ ਦਾ ਬਿਜਲੀ ਕੁਨੈਕਸ਼ਨ ਵੀ ਕੱਟ ਦਿੱਤਾ ਹੈ। ਇਸ ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਕਾਲਾ ਝਾੜ, ਟੌਲ ਪਲਾਜ਼ਾ ਪ੍ਰਧਾਨ ਦਵਿੰਦਰਪਾਲ ਸਿੰਘ, ਨਾਜਰ ਖਾਨ, ਸਵਰਨ ਸਿੰਘ, ਨਰੈਣ ਸਿੰਘ, ਪਰਵਿੰਦਰ ਸਿੰਘ, ਹਰਜਿੰਦਰ ਸਿੰਘ, ਰਾਜਿੰਦਰ ਸਿੰਘ, ਨਰਿੰਦਰਪਾਲ ਸਿੰਘ, ਗੁਰਦੀਪ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਲੱਖਾ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਸਿੰਘ, ਜਗਤਾਰ ਸਿੰਘ, ਜ਼ਕਿਰ ਹੁਸੈਨ, ਬਲਜਿੰਦਰ ਸਿੰਘ, ਸੰਦੀਪ ਸਿੰਘ, ਕੁਲਵਿੰਦਰ ਸਿੰਘ,ਰੰਗੀ ਸਿੰਘ, ਰਾਜਵਿੰਦਰ ਸਿੰਘ, ਲੱਖਵਿੰਦਰ ਸਿੰਘ, ਅਵਤਾਰ ਸਿੰਘ, ਜਸਪ੍ਰੀਤ ਸਿੰਘ, ਪਰਸ਼ੋਤਮ ਦਾਸ ਤੇ ਨਾਜ਼ਮ ਸਿੰਘ ਹਾਜ਼ਰ ਸਨ। ਟੌਲ ਪਲਾਜ਼ਾ ਮੈਨੇਜਮੈਂਟ ਨੇ ਦੱਸਿਆ ਕਿ ਇਹ ਮਸਲਾ ਪ੍ਰਦਰਸ਼ਨ ਦੀ ਥਾਂ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All