ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 29 ਅਕਤੂਬਰ
ਇਥੋਂ ਨੇੜੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਕਿਸਾਨ ਧਰਨੇ ਵਿੱਚ ਦਿੱਲੀ ਬਾਰਡਰ ’ਤੇ ਟਿੱਪਰ ਵੱਲੋਂ ਕੁਚਲ ਕੇ ਸ਼ਹੀਦ ਕੀਤੀਆਂ 3 ਕਿਸਾਨ ਬੀਬੀਆਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਘਨੌੜ, ਸੁਖਵਿੰਦਰ ਸਿੰਘ ਬਲਿਆਲ, ਕਰਮ ਚੰਦ ਪੰਨਵਾਂ ਅਤੇ ਹਰਪਾਲ ਸਿੰਘ ਗਹਿਲਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਣ ਦਿੱਲੀ ਦੀਆਂ ਬਰੂਹਾਂ ਤੇ ਸਾਲ ਭਰ ਤੋਂ ਕਿਸਾਨ ਧਰਨਾ ਲਗਾ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਇਸ ਤਾਜ਼ੀ ਘਟਨਾ ਵਿੱਚ 3 ਕਿਸਾਨ ਬੀਬੀਆਂ ਨੂੰ ਸ਼ਹੀਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਤਾਂ ਦੀ ਮੋਦੀ ਸਰਕਾਰ ਨੂੰ ਕੀਮਤ ਚੁਕਾਉਣੀ ਪਵੇਗੀ।