ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 10 ਦਸੰਬਰ
ਇਥੋਂ ਨੇੜਲੇ ਪਿੰਡ ਝਨੇੜੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਰੋਹੀ ਰਾਮ (45) ਨੇ ਬੀਤੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਹਾਇਕ ਸਬ-ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਪੁੱਤਰ ਜਤਿੰਦਰ ਕੁਮਾਰ ਮੁਤਾਬਕ ਉਨ੍ਹਾਂ ਕੋਲ ਇਕ ਏਕੜ ਜ਼ਮੀਨ ਹੈ। ਉਸ ਦੀ ਪੜ੍ਹਾਈ ਤੇ ਘਰ ਦੀ ਕਬੀਲਦਾਰੀ ਕਾਰਨ ਉਸ ਦੇ ਪਿਤਾ ਰੋਹੀ ਰਾਮ ਸਿਰ 8 ਲੱਖ ਰੁਪਏ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਹੈ। ਇਸ ਕਾਰਨ ਉਹ ਪ੍ਰੇਸ਼ਾਨ ਸੀ। ਇਸੇ ਕਾਰਨ ਪਿਤਾ ਨੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਿੰਡ ਝਨੇੜੀ ਦੇ ਪ੍ਰਧਾਨ ਅਮਰੀਕ ਸਿੰਘ ਨੇ ਪੰਜਾਬ ਸਰਕਾਰ ਤੋਂ ਕਿਸਾਨ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ।