DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੀਬੀ ਭੱਠਲ ਦੇ ਬੰਬ ਧਮਾਕਿਆਂ ਬਾਰੇ ਬਿਆਨ ਦੀ ਜਾਂਚ ਹੋਵੇ: ਗਰਗ

ਸਾਬਕਾ ਮੁੱਖ ਸੰਸਦੀ ਸਕੱਤਰ ਨੇ ਕਾਂਗਰਸੀ ਆਗੂ ਦੇ ਬਿਆਨ ’ਤੇ ਫਿਕਰ ਜਤਾਇਆ

  • fb
  • twitter
  • whatsapp
  • whatsapp
featured-img featured-img
ਸਾਬਕਾ ਮੁੱਖ ਸੰਸਦੀ ਸਕੱਤਰ ਨੇ ਪ੍ਰਕਾਸ਼ ਚੰਦ ਗਰਗ
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਪ੍ਰਕਾਸ਼ ਚੰਦ ਗਰਗ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਪਿਛਲੇ ਦਿਨੀਂ ਨਿੱਜੀ ਚੈਨਲ ਨੂੰ ਦਿੱਤੀ ਆਪਣੀ ਇੰਟਰਵਿਊ ਵਿੱਚ ਬੰਬ ਧਮਾਕਿਆਂ ਸਬੰਧੀ ਕੀਤੇ ਇੰਕਸ਼ਾਫ ’ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੀਬੀ ਭੱਠਲ ਮੁਤਾਬਕ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਸਮੇਂ ਪੰਜਾਬ ਵਿੱਚ ਅਸੈਂਬਲੀ ਚੋਣਾਂ ’ਚ ਮੁੜ ਜਿੱਤ ਲਈ ਕੁਝ ਅਧਿਕਾਰੀਆਂ ਤੇ ਪ੍ਰਭਾਵਸ਼ਾਲੀ ਅਥਾਰਟੀ ਨੇ ਬੰਬ ਧਮਾਕੇ ਕਰਵਾ ਕੇ ਇੱਕ ਦਾ ਸੁਝਾਅ ਦਿੱਤਾ ਸੀ।

Advertisement

ਸ੍ਰੀ ਗਰਗ ਨੇ ਕਿਹਾ ਕਿ ਅਜਿਹੇ ਇੰਕਸ਼ਾਫ ਕਰਨ ਨਾਲ ਸਮੁੱਚੇ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਤੇ ਇਸ ਬਿਆਨ ਨੇ ਅਮਨ ਪਸੰਦ ਲੋਕਾਂ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਇਹ ਇੱਕ ਅਜਿਹਾ ਗੰਭੀਰ ਸਵਾਲ ਹੈ ਕਿ ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਅਤਿਵਾਦ ਅਤੇ ਕਤਲੇਆਮ ਕੀ ਇਸੇ ਤਰ੍ਹਾਂ ਦੀ ਸਾਜਿਸ਼ ਦਾ ਨਤੀਜਾ ਹੀ ਸੀ? ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਕਰਕੇ ਇਸ ਸੰਵੇਦਨਸ਼ੀਲ ਮੁੱਦੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਸਿਟ ਬਣਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ। ਅਰਾਜਕਤਾ ਫੈਲਾਉਣ ਵਾਲੇ ਅਨਸਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਅੱਗ ਲਾਉਣ ਵਾਲਿਆਂ ਦੇ ਚਿਹਰੇ ਨੰਗੇ ਹੋ ਸਕਣ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਗੰਭੀਰ ਪ੍ਰਗਟਾਵੇ ਦੀ ਸੰਜੀਦਗੀ ਨਾਲ ਜਾਂਚ ਕਰੇ।

Advertisement

Advertisement
×