ਸੰਦੌੜ: ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਵਾਤਾਵਰਨ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਐਨ.ਐਸ.ਐਸ ਦੇ ਤਿੰਨ ਯੂਨਿਟਾਂ ਵੱਲੋਂ ਕੱਢੀ ਗਈ। ਇਸ ਰੈਲੀ ਦਾ ਅਗਾਜ਼ ਕਾਲਜ ਪ੍ਰਬਧੰਕ ਕਮੇਟੀ ਦੇ ਮੈਂਬਰ ਕਰਮਜੀਤ ਸਿੰਘ ਜਨਾਬ ਨੇ ਕੀਤਾ। ਪ੍ਰਿੰਸੀਪਲ ਰਾਜਿੰਦਰ ਕੁਮਾਰ ਨੇ ਖੁਦ ਵਿਦਿਆਰਥੀਆਂ ਨਾਲ ਸਾਈਕਲ ਚਲਾਇਆ। ਇਸ ਮੌਕੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਰੈਲੀ ਕਾਲਜ ਤੋਂ ਪਿੰਡ ਫੌਜੇਵਾਲ, ਫਰਵਾਲੀ, ਬਈਏਵਾਲ ਤੇ ਝੁਨੇਰ ਹੁੰਦੀ ਹੋਈ ਵਾਪਸ ਕਾਲਜ ਪਹੁੰਚ ਕੇ ਸਮਾਪਤ ਹੋਈ। ਕਾਲਜ ਪ੍ਰਬਧੰਕ ਕਮੇਟੀ ਦੇ ਮੈਂਬਰ ਕਰਮਜੀਤ ਸਿੰਘ ਜਨਾਬ, ਸਰਪੰਚ ਗੁਰਮੁੱਖ ਸਿੰਘ ਗਰੇਵਾਲ, ਭੁਪਿੰਦਰ ਸਿੰਘ ਸੋਹੀ ਅਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਰੈਲੀ ਦਾ ਸਵਾਗਤ ਕੀਤਾ। -ਪੱਤਰ ਪ੍ਰੇਰਕ