ਪੱਤਰ ਪ੍ਰੇਰਕ
ਸੰਦੌੜ, 27 ਸਤੰਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਮਾਲੇਰਕੋਟਲਾ ਵਿੱਚ ਸਾਈਕਲ ਰੈਲੀ ਕੱਢੀ ਗਈ। ਮਾਲੇਰਕੋਟਲਾ ਵਿੱਚ ਆਜ਼ਾਦੀ ਘੁਲਾਟੀਏ ਓਮ ਪ੍ਰਕਾਸ਼ ਕੌਸ਼ਲ ਦੇ ਦੋਹਤੇ ਗੌਰਵ ਸ਼ਰਮਾ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਕਰਨਦੀਪ ਸਿੰਘ ਨੇ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਸਾਈਕਲ ਰੈਲੀ ਨੂੰ ਰਵਾਨਾ ਕਰਨ ਮੌਕੇ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਈਕਲ ਰੈਲੀ ਦੇਸ਼ ਭਗਤੀ, ਕੌਮੀ ਏਕਤਾ ਤੇ ਸਦਭਾਵਨਾ, ਸੁਰੱਖਿਆ ਦਾ ਸੰਦੇਸ਼ ਦੇਣ ਦੇ ਨਾਲ-ਨਾਲ ਦੇਸ਼ ਦੇ ਨਾਗਰਿਕਾਂ ਨੂੰ ਸਰੀਰਕ ਤੰਦਰੁਸਤੀ ਦਾ ਸੁਨੇਹਾ ਵੀ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮਾਲੇਰਕੋਟਲਾ ਵਿੱਚ ਡੀਸੀ ਦਫਤਰ ਵਿੱਚ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਫੁੱਲ ਭੇਟ ਕੀਤੇ ਜਾਣਗੇ। ਇਸ ਉਪਰੰਤ ਸ਼ਾਮ ਡੀਸੀ ਦਫ਼ਤਰ ਵਿੱਚ ਮੋਮਬੱਤੀ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਦੀ ਪਤਨੀ ਫਰਿਆਲ ਰਹਿਮਾਨ, ਜਾਫ਼ਰ ਅਲੀ ਖਾਨ, ਕਾਲਜ ਪ੍ਰਿੰਸੀਪਲ ਜਰਨੈਲ ਸਿੰਘ ਹਾਜ਼ਰ ਸਨ।