Parminder Singh Dhindsa ਨੂੰ ਵੱਡਾ ਝਟਕਾ, ਕਰੀਬੀ ਸਾਥੀ ਛੱਡ ਕੇ Aam Aadmi Party ਵਿੱਚ ਸ਼ਾਮਲ
ਹਲਕਾ ਲਹਿਰਾ ਦੇ ਪਿੰਡ ਮਨਿਆਣਾ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਉਨ੍ਹਾਂ ਦੇ ਕਰੀਬੀ ਰਹੇ ਕਈ ਪਰਿਵਾਰ ਆਪਣਾ ਪੁਰਾਣਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਢੀਂਡਸਾ ਪਰਿਵਾਰ ਦੇ ਨੇੜਲੇ ਸਾਥੀ...
ਹਲਕਾ ਲਹਿਰਾ ਦੇ ਪਿੰਡ ਮਨਿਆਣਾ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਉਨ੍ਹਾਂ ਦੇ ਕਰੀਬੀ ਰਹੇ ਕਈ ਪਰਿਵਾਰ ਆਪਣਾ ਪੁਰਾਣਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਢੀਂਡਸਾ ਪਰਿਵਾਰ ਦੇ ਨੇੜਲੇ ਸਾਥੀ ਮੰਨੇ ਜਾਂਦੇ ਜਗਤਾਰ ਸਿੰਘ, ਮਨਦੀਪ ਸਿੰਘ ਅਤੇ ਜੱਜ ਸਿੰਘ ਨੇ ਹੋਰਨਾਂ ਸਾਥੀਆਂ ਸਮੇਤ ਪਾਰਟੀ ਬਦਲੀ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਮੰਤਰੀ ਬਰਿੰਦਰ ਗੋਇਲ ਨੇ ਆਖਿਆ ਕਿ ਪਾਰਟੀ ਨਾਲ ਜੁੜਨ ਵਾਲਾ ਹਰ ਵਰਕਰ ਉਨ੍ਹਾਂ ਲਈ ਅਹਿਮ ਹੈ। ਇਨ੍ਹਾਂ ਨਵੇਂ ਸਾਥੀਆਂ ਦੇ ਤਜਰਬੇ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ਉੱਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਸਭ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਲਈ ਡਟ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਅਸਲ ਲੋੜਾਂ ਮੁਤਾਬਕ ਫ਼ੈਸਲੇ ਕਰ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਲਹਿਰਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਪਸਾਰ ਕਰਨਾ ਅਤੇ ਲੋਕਾਂ ਦੀਆਂ ਤਕਲੀਫ਼ਾਂ ਸੁਣ ਕੇ ਪੱਕਾ ਹੱਲ ਕੱਢਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਅਖੀਰ ਵਿੱਚ ਉਨ੍ਹਾਂ ਨਵੇਂ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੀਆਂ ਸਾਂਝੀਆਂ ਲੋੜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਜਾ ਸਕਦੀ ਹੈ।

