DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP: ਦੇਵੀਗੜ੍ਹ ਰੈਲੀ ਇਤਿਹਾਸਕ ਹੋਵੇਗੀ: ਮਨਪ੍ਰੀਤ ਬਾਦਲ

ਭਾਜਪਾ ਵੱਲੋਂ 27 ਸਤੰਬਰ ਨੂੰ ਦੇਵੀਗੜ੍ਹ ਵਿੱਚ ਕਰਵਾਈ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਭਾਜਪਾ ਹਲਕਾ ਸਨੌਰ ਦੇ ਇੰਚਾਰਜ ਸਤਪਾਲ ਸਿੰਘ ਪੂਨੀਆਂ ਨੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰੈਲੀ ਦੀਆਂ ਤਿਆਰੀਆਂ ਅਤੇ...

  • fb
  • twitter
  • whatsapp
  • whatsapp
featured-img featured-img
ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਸਤਪਾਲ ਸਿੰਘ ਪੂਨੀਆ ਅਤੇ ਹੋਰ।
Advertisement

ਭਾਜਪਾ ਵੱਲੋਂ 27 ਸਤੰਬਰ ਨੂੰ ਦੇਵੀਗੜ੍ਹ ਵਿੱਚ ਕਰਵਾਈ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਭਾਜਪਾ ਹਲਕਾ ਸਨੌਰ ਦੇ ਇੰਚਾਰਜ ਸਤਪਾਲ ਸਿੰਘ ਪੂਨੀਆਂ ਨੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰੈਲੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਬਾਦਲ ਨੇ ਕਿਹਾ ਕਿ 27 ਸਤੰਬਰ ਨੂੰ ਦੇਵੀਗੜ੍ਹ ਵਿੱਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ, ਇਹ ਰੈਲੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਵੇਗੀ। ਸ੍ਰੀ ਪੂਨੀਆ ਨੇ ਦੱਸਿਆ ਕਿ ਇਸ ਵਿਸ਼ਾਲ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਦਿ ਪੁੱਜਣਗੇ। ਇਸ ਮੌਕੇ ਅਮਨਦੀਪ ਸਿੰਘ ਪੂਨੀਆਂ, ਜੈਮਲ ਸਿੰਘ, ਅੰਗਰੇਜ਼ ਸਿੰਘ ਪੰਜੋਲਾ ਵੀ ਹਾਜ਼ਰ ਸਨ।

Advertisement
Advertisement
×