DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ: ਢਿੱਲੋਂ

ਭਾਜਪਾ ਪ੍ਰਧਾਨ ਦਾ ਵੱਖ-ਵੱਖ ਥਾਈਂ ਸਵਾਗਤ

  • fb
  • twitter
  • whatsapp
  • whatsapp
featured-img featured-img
ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕਰਦੇ ਹੋਏ ਆਗੂ।
Advertisement
ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਜਿਸ ਕਰਕੇ ਉਨ੍ਹਾਂ ਦੀ ਟੇਕ ਹੁਣ ਭਾਜਪਾ ’ਤੇ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ। ਚੰਡੀਗੜ੍ਹ ਤੋਂ ਬਰਨਾਲਾ ਜਾਂਦਿਆਂ ਅੱਜ ਪਟਿਆਲਾ ’ਚ ਵੱਖ-ਵੱਖ ਥਾਈਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਢਿੱਲੋਂ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਹੁਣ ਭਾਜਪਾ ਹੀ ਪੰਜਾਬ ਦਾ ਭਵਿੱਖ ਬਦਲ ਸਕਦੀ ਹੈ। ਇਹੀ ਕਾਰਨ ਹੈ ਕਿ ਪੰਜਾਬ ਅੰਦਰ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਤੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸੂਝਵਾਨ ਲੋਕ ਭਾਜਪਾ ਨਾਲ ਜੁੜ ਰਹੇ ਹਨ।

ਇਸ ਦੌਰਾਨ ਪਟਿਆਲਾ ਰਾਜਪੁਰਾ ਰੋਡ ’ਤੇ ਸਥਿਤ ਪਿੰਡ ਢੀਂਡਸਾਂ ਵਿੱਚ ਘਨੌਰ ਹਲਕੇ ਦੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਦੀ ਅਗਵਾਈ ਹੇਠਾਂ ਉਨ੍ਹਾਂ ਦੇ ਹਮਾਇਤੀਆਂ ਨੇ ਸ੍ਰੀ ਢਿੱਲੋਂ ਦਾ ਸਵਾਗਤ ਕੀਤਾ। ਇਸੇ ਤਰ੍ਹਾਂ ਘਨੌਰ ਨਾਲ ਹੀ ਸਬੰਧਤ ਵਿੱਕੀ ਘਨੌਰ ਦੀ ਅਗਵਾਈ ਹੇਠ ਉਨ੍ਹਾਂ ਦਾ ਖੇੜੀ ਗੰਡਿਆਂ ਪਿੰਡ ਵਿੱਚ ਸਵਾਗਤ ਕੀਤਾ ਗਿਆ। ਸ੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਵਿੱਤੀ ਸਥਿਤੀ ਬਹੁਤ ਕਮਜ਼ੋਰ ਹੋ ਗਈ ਹੈ ਅਤੇ ਰਾਜ ਸਰਕਾਰ ਹਰ ਮੋਰਚੇ ’ਤੇ ਅਸਫ਼ਲ ਰਹੀ ਹੈ।

Advertisement

Advertisement

 ‘ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ’

ਭਵਾਨੀਗੜ੍ਹ ( ਮੇਜਰ ਸਿੰਘ ਮੱਟਰਾਂ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਸੰਗਰੂਰ ਵਿੱਚ ਭਾਜਪਾ ਦੇ ਦਫ਼ਤਰ ਉੱਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇੱਥੇ ਪਾਰਟੀ ਆਗੂਆਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ ਅਤੇ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਹਰ ਖੇਤਰ ਵਿੱਚ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ, ਧੂਰੀ ਹਲਕਾ ਇੰਚਾਰਜ ਰਣਦੀਪ ਦਿਓਲ, ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਐਡਵੋਕੇਟ ਲਲਿਤ ਗਰਗ, ਜੀਵਨ ਗਰਗ, ਰਾਜਿੰਦਰ ਸਿੰਗਲਾ, ਮੰਡਲ ਪ੍ਰਧਾਨ ਪਰਮਜੀਤ ਸ਼ਰਮਾ, ਮੰਡਲ ਪ੍ਰਧਾਨ ਲਛਮਣ ਦਾਸ ਸੱਚਦੇਵਾ, ਨੀਲੂ ਮਿੱਤਲ, ਪ੍ਰਸੋਤਮ ਕਾਂਸਲ, ਸਚਿਨ ਭਾਰਦਵਾਜ, ਰੇਨੂੰ ਸਿੰਗਲਾ, ਸ਼ੈਲੀ ਖੀਪਲ, ਰੋਬਿਤ ਗੋਇਲ, ਇੰਦਰਜੀਤ ਸਿੰਘ, ਜੀਤ ਕਪਿਆਲ, ਬਜਰੰਗ ਦਲ ਦੇ ਆਗੂ ਫ਼ਤਹਿ ਭਾਰਦਵਾਜ, ਅਕਸ਼ੇ ਕੁਮਾਰ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ।

 

ਹਰਪਾਲਪੁਰ ਵੱਲੋਂ ਘਨੌਰ ’ਚ ਭਰਵਾਂ ਸਵਾਗਤ

ਘਨੌਰ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਹਲਕਾ ਘਨੌਰ ਦੇ ਪਿੰਡ ਢੀਂਡਸਾ ਵਿੱਚ ਭਾਜਪਾ ਆਗੂ ਅਤੇ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਦੀ ਅਗਵਾਈ ਹੇਠ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਕਾਰੋਬਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਢਿੱਲੋਂ ਨੇ ਹਰਵਿੰਦਰ ਹਰਪਾਲਪੁਰ ਵੱਲੋਂ ਥੋੜ੍ਹੇ ਸਮੇਂ ਵਿੱਚ ਕੀਤੇ ਗਏ ਪ੍ਰਭਾਵਸ਼ਾਲੀ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਹੌਸਲਾ ਦਿੱਤਾ ਅਤੇ ਕਿਹਾ ਕਿ ਉਹ ਹਲਕੇ ਵਿੱਚ ਤਨਦੇਹੀ ਨਾਲ ਕੰਮ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਭਾਜਪਾ ਸਰਕਾਰਾਂ ਦੇ ਕੰਮ-ਕਾਜ ਨੂੰ ਦੇਖਦਿਆਂ ਪੰਜਾਬ ਵਿੱਚ ਵੀ ਭਾਜਪਾ ਨੂੰ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਇਸ ਮੌਕੇ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ 

 

Advertisement
×