DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP: ਕਾਲੇਕੇ ਆਦਰਸ਼ ਸਕੂਲ ਸਾਇੰਸ ਅਧਿਆਪਕ ਤੋਂ ਸੱਖਣਾ

ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 2007 ਵਿੱਚ ਅਕਾਲੀ ਦਲ ਅਤੇ ਭਾਜਪਾ ਸਰਕਾਰ ਸਮੇਂ ਪੇਂਡੂ ਹਲਕਿਆਂ ਵਿੱਚ ਬੱਚਿਆਂ ਨੂੰ ਅੰਗਰੇਜ਼ੀ ਸਕੂਲਾਂ ਦੇ ਮੁਕਾਬਲੇ ਬਿਹਤਰ ਸਿੱਖਿਆ ਮੁਹੱਈਆ ਕਰਨ ਲਈ ਸਰਕਾਰ ਨੇ 25 ਆਦਰਸ਼ ਸਕੂਲ ਖੋਲ੍ਹੇ ਸਨ। ਇਨ੍ਹਾਂ ਸਕੂਲਾਂ...

  • fb
  • twitter
  • whatsapp
  • whatsapp
Advertisement

ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 2007 ਵਿੱਚ ਅਕਾਲੀ ਦਲ ਅਤੇ ਭਾਜਪਾ ਸਰਕਾਰ ਸਮੇਂ ਪੇਂਡੂ ਹਲਕਿਆਂ ਵਿੱਚ ਬੱਚਿਆਂ ਨੂੰ ਅੰਗਰੇਜ਼ੀ ਸਕੂਲਾਂ ਦੇ ਮੁਕਾਬਲੇ ਬਿਹਤਰ ਸਿੱਖਿਆ ਮੁਹੱਈਆ ਕਰਨ ਲਈ ਸਰਕਾਰ ਨੇ 25 ਆਦਰਸ਼ ਸਕੂਲ ਖੋਲ੍ਹੇ ਸਨ। ਇਨ੍ਹਾਂ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਵਿੱਚ ਮੁਫ਼ਤ ਪੜ੍ਹਾਈ ਕਰਵਾਈ ਜਾਂਦੀ ਹੈ। ਕਿਤਾਬਾ, ਵਰਦੀਆਂ ਅਤੇ ਮਿਆਰੀ ਖਾਣਾ ਵੀ ਮੁਫ਼ਤ ਦਿੱਤਾ ਜਾਂਦਾ ਹੈ। ਸ੍ਰੀ ਸਿੱਧੂ ਨੇ ਪਿੰਡ ਕਾਲੇਕੇ ਦੇ ਆਦਰਸ਼ ਸਕੂਲ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇੱਕ ਆਦਰਸ਼ ਸਕੂਲ ਪਿੰਡ ਕਾਲੇਕੇ ਵਿੱਚ ਖੋਲ੍ਹਿਆ ਗਿਆ ਸੀ। ਇਸ ਸਕੂਲ ਦੀ ਹਾਲਤ ਤਰਸਯੋਗ ਬਣ ਚੁੱਕੀ ਹੈ। ਮੁੱਖ ਸੜਕ ਤੋਂ ਸਕੂਲ ਪੁੱਜਣ ਲਈ ਕਰੀਬ ਡੇਢ ਕਿਲੋਮੀਟਰ ਦਾ ਰਸਤਾ ਬੇਹੱਦ ਮਾੜੀ ਹਾਲਤ ਵਿੱਚ ਹੈ। ਜੇ ਹਲਕਾ ਜਿਹਾ ਮੀਂਹ ਪੈ ਜਾਵੇ ਤਾਂ ਬੱਚਿਆਂ ਨੂੰ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਇੱਥੇ ਸਾਲ 2022 ਤੋਂ ਬਾਅਦ ਕੋਈ ਵੀ ਸਾਇੰਸ ਅਧਿਆਪਕ ਨਹੀਂ ਹੈ। ਇੱਥੇ ਪਹਿਲਾਂ 40 ਤੋਂ 50 ਬੱਚੇ ਮੈਡੀਕਲ ਅਤੇ ਨਾਨ-ਮੈਡੀਕਲ ਕਲਾਸਾਂ ਵਿੱਚ ਸਿੱਖਿਆ ਹਾਸਲ ਕਰਦੇ ਸਨ ਪਰ ਸਾਲ 2022 ਤੋਂ ਬਾਅਦ ਇਨ੍ਹਾਂ ਬੱਚਿਆਂ ਦੀ ਗਿਣਤੀ ਬਹੁਤ ਘਟ ਗਈ ਹੈ। ਅੱਜ ਹਾਲਤ ਇਹ ਹੈ ਕਿ ਚਾਰ ਬੱਚੇ ਸਾਇੰਸ ਸਟਰੀਮ ਦੇ ਹਨ ਜਿੰਨਾਂ ਵਿੱਚੋਂ ਦੋ ਛੱਡ ਗਏ ਹਨ। ਸ੍ਰੀ ਸਿੱਧੂ ਨੇ ਸਿੱਖਿਆ ਮੰਤਰੀ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲ ਵਿੱਚ ਤੁਰੰਤ ਲੋੜੀਂਦੇ ਅਧਿਆਪਕ ਤਾਇਨਾਤ ਕੀਤੇ ਜਾਣ ਅਤੇ ਮੁੱਖ ਸੜਕ ਤੋਂ ਸਕੂਲ ਤੱਕ ਜਾਣ ਵਾਲੇ ਰਸਤੇ ਨੂੰ ਪੱਕਾ ਕੀਤਾ ਜਾਵੇ।

Advertisement
Advertisement
×