ਭਾਜਪਾ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ
ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ
ਭਾਜਪਾ ਦੇ ਸੂਬਾ ਉਪ ਪ੍ਰਧਾਨ ਜਤਿੰਦਰ ਮਿੱਤਲ ਨੇ ਲੈਂਡ ਪੂਲਿੰਗ ਮਾਮਲੇ ’ਚ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਜਿਥੇ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੇ ਹਨ, ਉਥੇ ਉਹ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੇ ਹਨ, ਜੋ ਕਿ ਭਾਜਪਾ ਸਰਕਾਰ ਇਹੋ ਜਿਹਾ ਨਹੀਂ ਹੋਣ ਦੇਵੇਗੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਦੇ ਘਰ ਪਹੁੰਚੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਮਿੱਤਲ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਮਸਲੇ ’ਚ ਜੋ ਵੀ ਅਫ਼ਸਰਸ਼ਾਹੀ ਕੰਮ ਕਰ ਰਹੀ ਹੈ, ਉਨ੍ਹਾਂ ਨੇ ਉਨ੍ਹਾਂ ਨੂੰ ਵੀ ਜੇਲ੍ਹ ਭੇਜਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਹਿਲਾਂ ਹੀ ਇੰਨੀਆਂ ਕਲੋਨੀਆਂ ਬਣੀਆਂ ਹੋਈਆਂ ਹਨ ਪਰ ਉਸ ਦੇ ਵਿਚ ਬਸੇਰਾ ਨਹੀਂ ਹੈ, ਇੰਡਸਟਰੀ ਪੰਜਾਬ ਦੇ ਵਿਚ ਖ਼ਤਮ ਹੋ ਚੁੱਕੀ ਹੈ। ਪੰਜਾਬ ਦੇ ਲੋਕ ਬਹੁਤ ਦੁਖੀ ਹਨ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿਚ ਇਹ ਬਰਦਾਸ਼ਤ ਨਹੀਂ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਰਾਜਦੀਪ ਸਿੰਘ ਚੱਠਾ, ਸਾਬਕਾ ਪੰਜਾਬ ਐਗਰੋ ਚੇਅਰਮੈਨ ਸੱਤਪਾਲ ਸਿੰਗਲਾ, ਨੈਸ਼ਨਲ ਕੌਂਸਲ ਮੈਂਬਰ ਭਾਜਪਾ ਪ੍ਰੇਮ ਗੁਗਨਾਨੀ ਤੇ ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ ਆਦਿ ਹਾਜ਼ਰ ਸਨ।