ਭਾਜਪਾ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
ਭਾਰਤੀ ਜਨਤਾ ਪਾਰਟੀ ਦੇ ਆਗੂ ਮਨਿੰਦਰ ਸਿੰਘ ਕਪਿਆਲ ਵੱਲੋਂ ਬਾਬਾ ਦਰਸ਼ਨ ਸਿੰਘ ਦੇ ਸਹਿਯੋਗ ਨਾਲ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਪਿੰਡ ਘਨੌੜ ਜੱਟਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350...
Advertisement
ਭਾਰਤੀ ਜਨਤਾ ਪਾਰਟੀ ਦੇ ਆਗੂ ਮਨਿੰਦਰ ਸਿੰਘ ਕਪਿਆਲ ਵੱਲੋਂ ਬਾਬਾ ਦਰਸ਼ਨ ਸਿੰਘ ਦੇ ਸਹਿਯੋਗ ਨਾਲ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਪਿੰਡ ਘਨੌੜ ਜੱਟਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਅੱਜ ਸਵੇਰੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਤ ਹਰਦੀਪਕ ਸਿੰਘ ਟਿੱਬਾ ਸਾਹਿਬ ਵਾਲਿਆਂ ਵੱਲੋਂ ਦੀਵਾਨ ਸਜਾਏ ਗਏ ਤੇ ਰਾਗੀ ਭਾਈ ਬਹਾਦਰ ਸਿੰਘ ਖਾਲਸਾ ਵੱਲੋਂ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਦਿੱਲੀ ਮਲਟੀਸਪੈਸ਼ਲਿਟੀ ਹਸਪਤਾਲ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ,ਬਿਕਰਮਜੀਤ ਸਿੰਘ ਚੀਮਾ ਸੂਬਾ ਮੀਤ ਪ੍ਰਧਾਨ, ਅਰਵਿੰਦ ਖੰਨਾ ਸੂਬਾ ਮੀਤ ਪ੍ਰਧਾਨ, ਸੁਭਾਸ਼ ਸ਼ਰਮਾ, ਜਗਦੀਪ ਸਿੰਘ ਜੱਗੀ, ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ, ਹੌਬੀ ਧਾਲੀਵਾਲ, ਹਰਪਿੰਦਰ ਕੌਰ ਮੁਹਾਲੀ ਹਾਜ਼ਰ ਸਨ।
Advertisement
Advertisement
