DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP: ‘ਆਪ’ ਦੇ ਬਦਲਾਅ ਤੋਂ ਲੋਕਾਂ ਦਾ ਮੋਹ ਭੰਗ: ਹਰਪਾਲਪੁਰ

ਹਲਕਾ ਘਨੌਰ ਤੋਂ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ‘ਆਪ’ ਵੱਲੋਂ ਪਿਛਲੀਆਂ ਚੋਣਾਂ ਦੌਰਾਨ ‘ਬਦਲਾਅ’ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਨੇ ਝੂਠੇ ਪ੍ਰਚਾਰ ’ਤੇ ਭਰੋਸਾ ਕਰ ਕੇ ਵੱਡੀ ਗਿਣਤੀ ਵਿੱਚ ‘ਆਪ’...

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਵਿੰਦਰ ਸਿੰਘ ਹਰਪਾਲਪੁਰ।
Advertisement

ਹਲਕਾ ਘਨੌਰ ਤੋਂ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ‘ਆਪ’ ਵੱਲੋਂ ਪਿਛਲੀਆਂ ਚੋਣਾਂ ਦੌਰਾਨ ‘ਬਦਲਾਅ’ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਨੇ ਝੂਠੇ ਪ੍ਰਚਾਰ ’ਤੇ ਭਰੋਸਾ ਕਰ ਕੇ ਵੱਡੀ ਗਿਣਤੀ ਵਿੱਚ ‘ਆਪ’ ਨੂੰ ਵੋਟਾਂ ਪਾਈਆਂ, ਪਰ ਸਰਕਾਰ ਬਣਨ ਤੋਂ ਬਾਅਦ ਉਮੀਦਾਂ ਦੇ ਉਲਟ ਨਤੀਜੇ ਸਾਹਮਣੇ ਆਏ ਹਨ। ਲੋਕਾਂ ਦਾ ‘ਆਪ’ ਦੇ ਬਦਲਾਅ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸ ਦਾ ਅਸਰ ਜ਼ਰੂਰ ਦੇਖਣ ਨੂੰ ਮਿਲੇਗਾ। ਵਿਧਾਨ ਸਭਾ ਇੱਕ ਪਵਿੱਤਰ ਸਥਾਨ ਹੁੰਦਾ ਹੈ, ਇਸ ਦੀ ਮਰਿਆਦਾ ਨੂੰ ਢਾਹੁਣਾ ਲੋਕਾਂ ਦੀ ਉਮੀਦਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਦੀ ਬੁਨਿਆਦ ਹੀ ਝੂਠੇ ਵਾਅਦਿਆਂ ’ਤੇ ਟਿਕੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਸੂਬੇ ਦੀ ਆਰਥਿਕ ਹਾਲਤ, ਵਧਦੇ ਕਰਜ਼ੇ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮਸਲੇ ’ਤੇ ਵੀ ਚਿੰਤਾ ਜ਼ਾਹਿਰ ਕੀਤੀ। ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਿਸ ਦੀ ਕੋਈ ਸੁਣਵਾਈ ਨਹੀਂ ਹੋਈ।

Advertisement
Advertisement
×